ਸਿਮਰਜੀਤ ਬੈਂਸ 'ਤੇ ਹੋਏ ਪਰਚੇ ਖ਼ਿਲਾਫ਼ ਗਰਜਿਆ ਲੱਖਾ ਸਿਧਾਣਾ ਹੋ ਗਿਆ ਸਿੱਧਾ

Tags

ਗੁਰਦਾਸਪੁਰ ਦੇ ਡੀ. ਸੀ. ਵਿਪੁਲ ਉੱਜਵਾਲ ਨਾਲ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਦੁਰਵਿਹਾਰ ਕਰਨ ਦਾ ਮਾਮਲਾ ਲਗਾਤਾਰ ਤੂਲ ਫੜ੍ਹਦਾ ਜਾ ਰਿਹਾ ਹੈ। ਬੀਤੇ ਦਿਨ ਬਟਾਲਾ ਦੇ ਐੱਸ. ਡੀ. ਐੱਮ. ਵਲੋਂ ਸਿਮਰਜੀਤ ਬੈਂਸ ਖਿਲਾਫ ਪਰਚਾ ਵੀ ਦਰਜ ਕਰਾਇਆ ਗਿਆ ਸੀ ਪਰ ਸੋਮਵਾਰ ਨੂੰ ਪੂਰੇ ਪੰਜਾਬ ਦੇ ਡੀ. ਸੀ. ਦਫਤਰਾਂ ਦੇ ਮੁਲਾਜ਼ਮ ਹੜਤਾਲ 'ਤੇ ਚਲੇ ਗਏ ਹਨ।ਇਸ ਬਾਬਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਡੀਸੀ ਨਾਲ ਬਦਸਲੂਕੀ ਦੀ ਵੀਡੀਓ ਵੇਖਣ ਬਾਅਦ ਉਨ੍ਹਾਂ ਨੇ ਹੀ ਬੈਂਸ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ ਦਿੱਤੇ ਸੀ।

ਕੈਪਟਨ ਨੇ ਕਿਹਾ ਕਿ ਉਹ ਡੀਸੀ ਦੇ ਨਾਲ ਖੜ੍ਹੇ ਹਨ ਤੇ ਆਪਣੇ ਅਫ਼ਸਰਾਂ ਨਾਲ ਬਦਸਲੂਕੀ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ। ਦਰਅਸਲ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਬਟਾਲਾ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਬੈਂਸ ਨੇ ਇਲਜ਼ਾਮ ਲਾਇਆ ਹੈ ਕਿ ਇਹ ਐਫਆਈਆਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਜ਼ਿਸ਼ ਹੈ। ਬੈਂਸ ਨੇ ਕਿਹਾ ਹੈ ਕਿ ਸਿਟੀ ਸੈਂਟਰ ਘੁਟਾਲੇ ਵਿੱਚ ਉਨ੍ਹਾਂ ਨੇ ਕੈਪਟਨ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਇਸ ਦਾ ਬਦਲਾ ਲੈਣ ਲਈ ਐਫਆਈਆਰ ਦਰਜ ਕਰਵਾਈ ਗਈ ਹੈ।

ਇਸ ਦੇ ਤਹਿਤ ਲੁਧਿਆਣਾ ਦੇ ਡੀ. ਸੀ. ਦਫਤਰ ਦੇ ਮੁਲਾਜ਼ਮਾਂ ਨੇ ਵੀ ਕਲਮ ਛੋੜ ਹੜਤਾਲ ਕੀਤੀ ਗਈ ਅਤੇ ਪੂਰੇ ਦਫਤਰ ਨੂੰ ਤਾਲੇ ਲਾ ਦਿੱਤੇ ਗਏ। ਦਫਤਰ ਦੇ ਬਾਹਰ ਮੁਲਾਜ਼ਮਾਂ ਵਲੋਂ ਵੱਡਾ ਧਰਨਾ ਲਾਇਆ ਗਿਆ ਹੈ ਅਤੇ ਸਿਮਰਜੀਤ ਬੈਂਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਗਈ ਹੈ। ਦੱਸ ਦੇਈਏ ਇਹ ਕੇਸ ਬੈਂਸ ਵੱਲੋਂ ਬਟਾਲਾ ਬਲਾਸਟ ਨੂੰ ਲੈ ਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸਬਾਜ਼ੀ ਕਰਨ ਕਰਕੇ ਕੀਤਾ ਗਿਆ ਹੈ। ਬੈਂਸ ਦੀ ਲੰਘੇ ਦਿਨ ਡਿਪਟੀ ਕਮਿਸ਼ਨਰ ਨਾਲ ਤਿੱਖੀ ਨੋਕ-ਝੋਕ ਹੋਈ ਸੀ।