ਮੋਦਾ ਸਰਕਾਰ ਨੇ ਕਿਸਾਨਾਂ ਲਈ ਦੇ ਦਿੱਤੀ ਬੁਰੀ ਖਬਰ

Tags

RCEP ਕਰ ਮੁਕਤ ਸਮਝੌਤੇ ਦੇ ਖ਼ਿਲਾਫ਼ ਕਿਸਾਨ ਸੜਕਾਂ ਉੱਤੇ ਉੱਤਰ ਆਏ ਹਨ। ਇਸ ਦੇ ਵਿਰੋਧ ਵਿਚ ਕਿਸਾਨਾਂ ਵੱਲੋਂ ਅੰਮ੍ਰਿਤਸਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਦੇ ਹੋਏ ਅੰਮ੍ਰਿਤਸਰ ਅਟਾਰੀ ਮਾਰਗ ਅੱਧੇ ਘੰਟੇ ਲਈ ਬੰਦ ਕਰ ਦਿੱਤਾ ਗਿਆ। ਕਿਸਾਨਾਂ ਦਾ ਤਰਕ ਹੈ ਕਿ ਜੇਕਰ ਹੋਰਨਾਂ ਦੇਸ਼ਾਂ ਨਾਲ RCEP ਕਰ ਮੁਕਤ ਸਮਝੌਤਾ ਹੁੰਦਾ ਹੈ ਤਾਂ ਕਣਕ, ਝੋਨਾ, ਦੁੱਧ ਤੇ ਫਲ ਸਣੇ ਹੋਰ ਕਈ ਜ਼ਰੂਰੀ ਵਸਤਾਂ ਬਾਹਰਲੇ ਦੇਸ਼ਾਂ ਤੋਂ ਆਉਣਗੀਆਂ, ਜਿਸ ਕਾਰਨ ਭਾਰਤੀ ਮੰਡੀ ਤਬਾਹ ਹੋ ਜਾਵੇਗੀ ਤੇ ਇਸ ਦੀ ਸਿੱਧੀ ਮਾਰ ਕਿਸਾਨਾਂ ਉੱਤੇ ਪਵੇਗੀ।

ਉੱਥੇ ਕਿਸਾਨਾਂ ਨੇ ਕਿਸਾਨਾਂ ਨੂੰ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਹਕੀਕਤ ਵਿਚ ਇਹ ਸਮਝੌਤਾ ਹੁੰਦਾ ਹੈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਸੂਬਾ ਕੋਰ ਕਮੇਟੀ ਦੀ ਮੀਟਿੰਗ 'ਚ ਕੀਤੇ ਫ਼ੈਸਲੇ ਮੁਤਾਬਕ ਸ਼ਨੀਵਾਰ ਨੂੰ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਬੀਬੀਆਂ ਅਤੇ ਬਚਿਆ ਨੇ ਸੇਰੋ ਦੇ ਗੁਰਦੁਆਰਾ ਬਾਬਾ ਸਿਧਾਣਾ ਵਿਖੇ ਇਕੱਠ ਕਰਨ ਉਪਰੰਤ ਕੇਂਦਰ ਸਰਕਾਰ ਵਲੋਂ ਲਾਗੂ ਕੀਤੀ ਜਾ ਰਹੀ 16 ਦੇਸ਼ਾਂ ਦੀ ਆਰ.ਸੀ.ਈ.ਪੀ. ਸਮਝੌਤਾ ਨੀਤੀ ਦੇ ਵਿਰੋਧ 'ਚ ਸੇਰੋਂ ਨਜ਼ਦੀਕ ਨੈਸ਼ਨਲ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਮੋਦੀ ਸਰਕਾਰ ਵਿਰੋਧ ਜੰਮ ਕੇ ਨਾਅਰੇਬਾਜ਼ੀ ਕੀਤੀ।

1 ਤੋਂ 3 ਅਕਤੂਬਰ ਤੱਕ ਪੰਜਾਬ ਭਰ ਵਿਚ ਡੀਸੀ ਦਫ਼ਤਰਾਂ ਦਾ ਘਿਰਾਉ ਕੀਤਾ ਜਾਵੇਗਾ ਤੇ ਲੋੜ ਪੈਣ ਉੱਤੇ ਰੇਲ ਆਵਾਜਾਈ ਠੱਪ ਕੀਤੀ ਜਾਵੇਗੀ। ਪੰਜਾਬ ਦਾ ਕਿਸਾਨ ਪਹਿਲਾਂ ਹੀ ਆਰਥਿਕ ਮੰਦੀ ਨਾਲ ਜੂਝ ਰਿਹਾ ਹੈ ਤੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੈ ਤੇ ਇਹ ਸਮਝੌਤਾ ਹੋਣ ਨਾਲ ਕਿਸਾਨਾਂ ਨੂੰ ਦੋਹਰੀ ਮਾਰ ਝੱਲਣੀ ਪੈ ਸਕਦੀ ਹੈ।