ਗੁਰਦਾਸ ਮਾਨ ਲਈ ਖੜ੍ਹਾ ਹੋ ਗਿਆ ਨਵਾਂ ਵਿਵਾਦ, SGPC ਨੇ ਦਿੱਤੀ ਸਖ਼ਤ ਚਿਤਾਵਨੀ

Tags

ਪੰਜਾਬੀ ਗਾਇਕ ਗੁਰਦਾਸ ਮਾਨ ਇਨੀਂ ਦਿਨੀਂ ਇਕ ਰਾਜ, ਇਕ ਭਾਸ਼ਾ ਬਾਰੇ ਦਿੱਤੇ ਬਿਆਨ ਅਤੇ ਸਟੇਜ 'ਤੇ ਵਰਤੀ ਮਾੜੀ ਸ਼ਬਦਾਵਲੀ ਕਾਰਨ ਵਿਵਾਦਾਂ 'ਚ ਘਿਰੇ ਹੋਏ ਹਨ। ਕੈਨੇਡਾ ਤੋਂ ਪੰਜਾਬ ਪੁੱਜੇ ਗੁਰਦਾਸ ਮਾਨ ਕੱਲ ਦੇਰ ਰਾਤ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਰ ਸਾਹਿਬ 'ਚ ਨਤਮਸਤਕ ਹੋਏ। ਵਿਵਾਦਾਂ ਦੇ ਚਲਦਿਆਂ ਗੁਰਦਾਸ ਮਾਨ ਦੇ ਇਸ ਨਿੱਜੀ ਦੌਰੇ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ। ਇਸ ਦੌਰੇ ਦੌਰਾਨ ਗੁਰਦਾਸ ਮਾਨ ਨੇ ਮੀਡੀਆ ਨਾਲ ਵੀ ਕੋਈ ਗੱਲਬਾਤ ਨਹੀਂ ਕੀਤੀ। ਦੱਸ ਦਈਏ ਕਿ ਗੁਰਦਾਸ ਮਾਨ ਨੇ ਇਸ ਗੁਰਦੁਆਰਾ ਸਾਹਿਬ 'ਚ ਤਕਰੀਬਨ 3 ਘੰਟੇ ਬਤੀਤ ਕੀਤੇ।

ਇਸੇ ਤਰ੍ਹਾਂ ਦਾ ਮਾਮਲਾ ਸੰਗਰੂਰ ਤੋਂ ਸਾਹਮਣੇ ਆਇਆ ਹੈ ਜਿੱਥੇ ਆਪ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਨਾਲ ਹੀ ਪ੍ਰਦਰਸ਼ਨ ਕਰਨ ਵਾਲੇ ਵਰਕਰਾਂ ਨੇ ਕਿਹਾ ਕਿ ਪੰਜਾਬ ਚ ਗੁਰਦਾਸ ਮਾਨ ਦਾ ਕੋਈ ਵੀ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਗੁਰਦਾਸ ਮਾਨ ਦੇ ਪੋਸਟਰਾਂ ਕਾਲਖ ਵੀ ਮੱਲ੍ਹੀ। ਪ੍ਰਬੰਧਕ ਕਮੇਟੀ ਵੱਲੋਂ ਗੁਰਦਾਸ ਮਾਨ ਨੂੰ ਸਰੋਪਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਗੁਰਦਾਸ ਮਾਨ ਨੇ ਗੁਰੂ ਘਰ 'ਚ ਪੰਗਤ 'ਚ ਬੈਠ ਕੇ ਲੰਗਰ ਛਕਿਆ ਅਤੇ ਝੂਠੇ ਭਾਂਡਿਆਂ ਨੂੰ ਵੀ ਸਾਫ ਕੀਤਾ।