ਦੀਵਾਲੀ ਦੀਆਂ ਵਧਾਈਆਂ ਦੇਣ ਤੋਂ ਕੁਝ ਮਿੰਟਾਂ ਬਾਅਦ ਹੀ ਪੈ ਗਿਆ ਦਿਲ ਦਾ ਦੌਰਾ

Tags

ਬੀਜੇਪੀ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਦੇਹਾਂਤ ਹੋ ਗਿਆ। ਉਹ ਫਿਰੋਜ਼ਪੁਰ ਆਏ ਹੋਏ ਸੀ ਤੇ ਅੱਜ ਸਵੇਰੇ ਸੈਰ ਕਰਨ ਨਿਕਲੇ ਸੀ। ਪਰ ਇਸੇ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪੈ ਗਿਆ। ਆਪਣੀ ਮੌਤ ਤੋਂ 2 ਘੰਟੇ ਪਹਿਲਾਂ ਹੀ ਕਮਲ ਸ਼ਰਮਾ ਨੇ ਫੇਸਬੁੱਕ ‘ਤੇ ਦਿਵਾਲੀ ਦੀ ਵਧਾਈ ਵਾਲਾ ਸੰਦੇਸ਼ ਪਾਇਆ ਸੀ। ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਭਾਜਪਾ ਆਗੂ ਕਮਲ ਸ਼ਰਮਾ ਦਾ ਅੱਜ ਐਤਵਾਰ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ।

ਕੁਝ ਘੰਟੇ ਪਹਿਲਾਂ ਹੀ ਸ੍ਰੀ ਸ਼ਰਮਾ ਨੇ ਆਪਣੇ ਟਵਿਟਰ ਹੈਂਡਲ ਰਾਹੀਂ ਲੋਕਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਸਨ। ਅਚਾਨਕ ਸਿਹਤ ਵਿਗੜਨ ਤੋਂ ਬਾਅਦ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਸਵੇਰੇ 7 ਵਜੇ ਉਨ੍ਹਾਂ ਬਾਗੀ ਹਸਪਤਾਲ ਵਿੱਚ ਦਮ ਤੋੜਿਆ।