ਹਾਈ ਕੋਰਟ ਤੋਂ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ, ਪਾ ਰਹੇ ਨੇ ਲੁੱਡੀਆਂ

Tags

ਝੋਨੇ ਦੀ ਕਟਾਈ ਸ਼ੁਰੂ ਹੁੰਦਿਆਂ ਹੀ ਪਰਾਲੀ ਸਾੜਨ ਦਾ ਮੁੱਦਾ ਮੁੜ ਗਰਮਾ ਗਿਆ ਹੈ। ਸਰਕਾਰ ਨੇ ਇਸ ਵਾਰ ਕਿਸਾਨਾਂ ਦੇ ਨਾਲ-ਨਾਲ ਕੰਬਾਈਨਾਂ ਵਾਲਿਆਂ 'ਤੇ ਵੀ ਸ਼ਿਕੰਜਾ ਕੱਸਿਆ ਹੈ। ਕੰਬਾਈਨਾਂ ਵਾਲਿਆਂ ਲਈ ਨਵਾਂ ਸਿਸਟਮ ਲਵਾਉਣਾ ਲਾਜ਼ਮੀ ਕੀਤਾ ਹੈ ਪਰ ਬਹੁਤ ਸਾਰੀਆਂ ਕੰਬਾਈਨਾਂ ਨੇ ਅਜੇ ਵੀ ਸਰਕਾਰ ਦਾ ਹੁਕਮ ਨਹੀਂ ਮੰਨਿਆ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਨੇ ਮੈਨੇਜਰਾਂ ਨੂੰ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੀਆਂ ਖੇਤੀ ਅਧੀਨ ਜ਼ਮੀਨਾਂ ਵਿੱਚ ਝੋਨੇ ਦੀ ਪਰਾਲੀ ਨਾ ਸਾੜਣ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੁੱਖ ਗ੍ਰੰਥੀਆਂ ਨੂੰ ਵੀ ਆਖਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਣ ਵਿਰੁੱਧ ਪ੍ਰੇਰਿਤ ਜਾਵੇ ਕਿਉਂਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਤੇ ਗੰਧਲਾ ਹੁੰਦਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨਾਂ ਨੂੰ ਖੁੱਲ੍ਹੇ ਖੇਤਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦਾ ਸੱਦਾ ਦਿੱਤਾ ਹੈ। ਖੇਤੀਬਾੜੀ ਵਿਭਾਗ ਦੀ ਅਪੀਲ ’ਤੇ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪੱਤਰ ਲਿਖ ਕੇ ਆਖਿਆ ਕਿ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵਾਤਾਵਰਨ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਰੱਖਣਾ ਬਹੁਤ ਅਹਿਮੀਅਤ ਰੱਖਦਾ ਹੈ।