ਨਵਜੋਤ ਸਿੱਧੂ ਬਾਲਣਗੇ ਕੈਪਟਨ ਦੀ ਹਿੱਕ ਤੇ ਦੀਵਾ

Tags

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ’ਚ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੁੱਲਣ ਜਾ ਰਿਹਾ ਹੈ। ਇਸਦੇ ਚੱਲਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਆਨ ਨੇ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਲਈ ਸੱਦਾ ਭੇਜਿਆ ਹੈ। ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਵੱਲੋਂ ਭੇਜੇ ਗਏ ਸੱਦੇ ਤੋਂ ਬਾਅਦ ਭਾਰਤ ਦੀ ਰਾਜਨੀਤੀ ਗਰਮਾ ਗਈ ਹੈ। ਹੁਣ ਕੈਪਟਨ ਦੇ ਜੂਨੀਅਰ ਰਾਜਾ ਵੜਿੰਗ ਨੇ ਵੀ ਸਿੱਧੂ ਦਾ ਪੱਖ ਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਪਾਕਿਸਤਾਨ ਨੇ ਉਨ੍ਹਾਂ ਨੂੰ ਬੁਲਾਇਆ ਹੈ ਤਾਂ ਸਿੱਧੂ ਨੂੰ ਜ਼ਰੂਰ ਜਾਣਾ ਚਾਹਿਦਾ ਹੈ।ਹਾਸਿਲ ਜਾਣਕਾਰੀ ਮੁਤਾਬਿਕ ਨਵਜੋਤ ਸਿੰਘ ਸਿੱਧੂ ਨੂੰ ਇਹ ਸੱਦਾ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ ਵੱਲੋਂ ਭੇਜਿਆ ਗਿਆ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਤਹਿਰੀਕ-ਏ-ਇਨਸਾਫ ਪਾਰਟੀ ਦੇਸੈਨੇਟਰ ਫੈਜਲ ਜਾਵੇਦ ਵੱਲੋਂ ਫੋਨ ਰਾਹੀ ਸਿੱਧੂ ਨੂੰ ਸੱਦਾ ਦਿੱਤਾ ਗਿਆ ਹੈ। ਖੈਰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਜਾਣਗੇ ਕੀ ਨਹੀਂ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਨਵਜੋਤ ਸਿੱਧੂ ਨੇ ਇਮਰਾਨ ਖਾਨ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਜਿਸ ਤੋਂ ਬਾਅਦ ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੰਘ ਸਿੱਧੂ ਇਮਰਾਨ ਖਾਨ ਦੇ ਨਿੱਜੀ ਸੱਦੇ ਤੇ ਜਾਣਗੇ ਕੀ ਨਹੀਂ।