ਆਹ ਕਿਸਾਨਾਂ ਦਾ ਸਰਕਾਰ ਨੂੰ ਖੁੱਲ੍ਹਾ ਚੈਲੰਜ, ਪਰਾਲੀ ਫੂਕਣ ਵਾਲਿਆਂ ਦੀ ਧਮਕੀ

Tags

ਇੱਕ ਪਾਸੇ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਸਰਕਾਰੀ ਸਖ਼ਤੀ ਦੇ ਬਾਵਜੂਦ ਕਿਸਾਨ ਆਪਣੇ ਖੇਤਾਂ ਵਿੱਚ ਪਰਾਲੀ ਸਾੜ ਰਹੇ ਹਨ। ਸੂਬੇ ਭਰ ਦੇ ਝੋਨਾ ਉਤਪਾਦਨ ਜ਼ਿਲ੍ਹਿਆਂ ਵਿੱਚ ਕਿਸਾਨ ਸ਼ਰ੍ਹੇਆਮ ਪਰਾਲੀ ਸਾੜ ਰਹੇ ਹਨ। ਇਸ ਨਾਲ ਪ੍ਰਦੂਸ਼ਣ ਦਾ ਪੱਧਰ ਕਾਫੀ ਵਧ ਗਿਆ ਹੈ। ਸੈਟੇਲਾਈਟ ਤੋਂ ਲਈਆਂ ਤਸਵੀਰਾਂ ਦੇ ਮੁਤਾਬਕ ਇਕੱਲੇ ਫਤਿਹਾਬਾਦ ਵਿੱਚ 60 ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਸਾੜੀ। ਇੰਨਾ ਹੀ ਨਹੀਂ, ਜੇ ਇੱਥੇ ਕੋਈ ਆਮ ਨਾਗਰਿਕ ਇਨ੍ਹਾਂ ਕਿਸਾਨਾਂ ਦੀਆਂ ਹਰਕਤਾਂ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ 'ਤੇ ਹਮਲਾ ਕਰ ਦਿੱਤਾ ਜਾਂਦਾ ਹੈ।

ਸਰਕਾਰ ਭਾਵੇਂ ਇਨ੍ਹਾਂ ਕਿਸਾਨਾਂ ਨੂੰ ਜ਼ੁਰਮਾਨਾ ਠੋਕ ਦੇਵੇ, ਪਰ ਇਨ੍ਹਾਂ ਕਿਸਾਨਾਂ ਤੇ ਕੇਸ ਦਰਜ ਨਹੀਂ ਹੁੰਦੇ, ਜਿਸ ਕਰਕੇ ਕਿਸਾਨਾਂ ਦੇ ਹੌਸਲੇ ਬੁਲੰਦ ਹੋ ਜਾਂਦੇ ਹਨ। ਦੱਸ ਦੇਈਏ ਦਿੱਲੀ-ਐਨਸੀਆਰ ਵਿੱਚ ਹਰਿਆਣਾ ਦੇ ਕਿਸਾਨਾਂ ਵੱਲੋਂ ਸਾੜੀ ਪਰਾਲੀ ਦੇ ਧੂੰਏਂ ਕਰਕੇ ਪ੍ਰਦੂਸ਼ਣ ਇੰਨਾ ਵਧ ਜਾਂਦਾ ਹੈ ਕਿ ਲੋਕਾਂ ਦਾ ਸਾਹ ਲੈਣਾ ਵੀ ਮੁਸ਼ਕਲ ਹੋ ਜਾਂਦਾ ਹੈ। ਇਸ ਕਰਕੇ ਸਾਹ ਦੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਤਾਂ ਕਾਫੀ ਜ਼ਿਆਦਾ ਮੁਸ਼ਕਲ ਆਉਂਦੀ ਹੈ।