ਨਵਜੋਤ ਸਿੱਧੂ ਨੂੰ ਕੈਪਟਨ ਸਰਕਾਰ ਦਾ ਇੱਕ ਹੋਰ ਵੱਡਾ ਝਟਕਾ

Tags

ਪ੍ਰਕਾਸ਼ ਪੁਰਬ 'ਤੇ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜਥੇ ਦੀ ਸੂਚੀ ਵਿੱਚ ਕਾਂਗਰਸ ਲੀਡਰ ਨਵਜੋਤ ਸਿੰਘ ਸਿੱਧੂ ਦਾ ਨਾਂ ਸ਼ਾਮਲ ਨਹੀਂ ਕੀਤਾ ਗਿਆ। ਇਸ ਬਾਰੇ ਜਦੋਂ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾੜੀ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਇਸ 'ਤੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਸਿੱਧੂ ਨੂੰ ਇਸ ਵਾਰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਵੀ ਸ਼ਾਮਲ ਨਹੀਂ ਕੀਤਾ ਗਿਆ। ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਸਵਾਲ ਚੁੱਕਿਆ ਕਿ ਆਖ਼ਰ ਯੂਰੋਪਿਅਨ ਯੂਨੀਅਨ ਦੇ ਵਫਦ ਨੂੰ ਕਿਸ ਨੇ ਜੰਮੂ 'ਚ ਬੁਲਾਇਆ ਹੈ ਤੇ ਇਨ੍ਹਾਂ ਦੀ ਯਾਤਰਾ ਦਾ ਖਰਚ ਕੌਣ ਕਰ ਰਿਹਾ ਹੈ?ਇਸ ਤੋਂ ਇਲਾਵਾ ਮਨੀਸ਼ ਤਿਵਾੜੀ ਸੁਬਰਾਮਨਿਅਨ ਸਵਾਮੀ ਦੇ ਬਿਆਨ 'ਤੇ ਵੀ ਬੋਲੇ।

ਹਾਲਾਂਕਿ ਮਨੀਸ਼ ਤਿਵਾੜੀ ਨੇ ਯੂਰੋਪਿਅਨ ਵਫਦ ਨੂੰ ਕਸ਼ਮੀਰ 'ਚ ਲੈ ਕੇ ਜਾਣਾ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਸ ਮੁੱਦੇ ਨੂੰ ਲੋਕ ਸਭਾ ਵਿੱਚ ਚੁੱਕਿਆ ਜਾਏਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਫਦ ਨੇ ਕਸ਼ਮੀਰ ਜਾਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਿਸ ਪਰਤਣਾ ਪਿਆ ਸੀ। ਸਰਕਾਰ ਨੇ ਕਾਂਗਰਸ ਦੇ ਵਫਦ ਦੇ ਕਸ਼ਮੀਰ ਜਾਣ 'ਤੇ ਰੋਕ ਲਾ ਦਿੱਤੀ ਸੀ।ਉਨ੍ਹਾਂ ਕਿਹਾ ਕਿ ਸਰਕਾਰ ਇਸ ਬਾਰੇ ਸਫਾਈ ਦੇਵੇ ਕਿ ਇਨ੍ਹਾਂ ਨੂੰ ਜੰਮੂ ਦੀ ਯਾਤਰਾ ਦੀ ਇਜਾਜ਼ਤ ਕਿਸ ਨੇ ਦਿੱਤੀ?ਕੈਪਟਨ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ ਮੀਡੀਆ ਤੋਂ ਵੀ ਦੂਰੀ ਬਣਾਈ ਹੋਈ ਹੈ।