ਮਨਪ੍ਰੀਤ ਇਆਲੀ ਨੇ ਵਿਧਾਨ ਸਭਾ ਪਹੁੰਚਦੇ ਨੇ ਹੀ ਘੇਰ ਲਏ ਕਾਂਗਰਸੀ ਲੀਡਰ, ਛੁਟਾਤੇ ਪਸੀਨੇ

Tags

ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਇੱਕ ਸੰਖੇਪ ਜਿਹੇ ਸਮਾਗਮ ਦੌਰਾਨ ਦਾਖਾ ਵਿਧਾਨ ਸਭਾ ਹਲਕਾ ਤੋਂ ਨਵੇਂ ਚੁਣੇ ਗਏ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਆਲੀ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਸਮਾਗਮ ਵਿਚ ਅਕਾਲੀ ਦਲ ਦੇ ਆਗੂਆਂ ਅਤੇ ਵਿਧਾਇਕਾਂ ਤੋਂ ਇਲਾਵਾ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਭਾਗ ਲਿਆ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਰਦਾਰ ਇਆਲੀ ਨੇ ਦਾਖਾ ਜ਼ਿਮਨੀ ਚੋਣ ਵਿਚ ਆਪਣੀ ਜਿੱਤ ਦਾ ਸਿਹਰਾ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਰਿਕਾਰਡ ਤੋੜ ਵਿਕਾਸ ਕਾਰਜਾਂ ਨੂੰ ਦਿੱਤਾ।

ਉਹਨਾਂ ਕਿਹਾ ਕਿ ਲੋਕਾਂ ਨੇ ਇਹ ਸੱਚਾਈ ਜਾਣ ਲਈ ਹੈ ਕਿ ਆਪ ਸਮੇਤ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਉਹਨਾਂ ਨੂੰ ਧੋਖਾ ਦਿੱਤਾ ਗਿਆ ਹੈ ਅਤੇ ਉੁਹਨਾਂ ਨੇ ਸਾਰੀਆਂ ਤਾਕਤਾਂ ਦੇ ਖ਼ਿਲਾਫ ਅਕਾਲੀ-ਭਾਜਪਾ ਉਮੀਦਵਾਰ ਦਾ ਸਮਰਥਨ ਕਰਨ ਦਾ ਫੈਸਲਾ ਲਿਆ। ਸਰਦਰ ਇਆਲੀ ਨੇ ਕਿਹਾ ਕਿ ਵੋਟਰਾਂ ਉੱਤੇ ਬਹੁਤ ਤਰ੍ਹਾਂ ਦਾ ਦਬਾਅ ਪਾਇਆ ਗਿਆ। ਪੁਲਿਸ ਨੇ 77 ਅਕਾਲੀ ਵਰਕਰਾਂ ਨੂੰ ਚੁੱਕ ਲਿਆ ਸੀ। ਇੱਥੋਂ ਤਕ ਕਿ ਮਨਰੇਗਾ ਵਰਕਰਾਂ ਨੂੰ ਵੀ ਧਮਕਾਇਆ ਗਿਆ। ਪਰ ਇਸ ਦੇ ਬਾਵਜੂਦ 95 ਫੀਸਦੀ ਪਿੰਡਾਂ ਵਿਚ ਅਸੀਂ ਜਿੱਤੇ ਹਾਂ। ਇਸ ਤੋਂ ਪਹਿਲਾਂ ਪਾਰਟੀ ਆਗੂਆਂ ਅਤੇ ਵਿਧਾਇਕਾਂ ਵੱਲੋਂ ਅਕਾਲੀ ਦਲ ਦੇ ਮੁੱਖ ਦਫ਼ਤਰ ਵਿਖੇ ਸਰਦਾਰ ਇਆਲੀ ਨੂੰ ਸਨਮਾਨਿਤ ਕੀਤਾ ਗਿਆ।