ਹੁਣ ਮਿਲਣਗੇ ਕੈਪਟਨ ਵਾਲੇ ਸਮਾਰਟਫੋਨ, ਲੈਣ ਲਈ ਹੋ ਜਾਓ ਤਿਆਰ

Tags

ਕੈਪਟਨ ਸਰਕਾਰ ਦੁਆਰਾ ਹਰ ਨੌਜਵਾਨ ਨੂੰ ਸਮਾਰਟਫੋਨ ਦੇ ਝੂਠੇ ਵਾਅਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਵਦੀਪ ਸੰਘਾ ਦੀ ਅਗਵਾਈ 'ਚ ਨੌਜਵਾਨਾਂ ਨੂੰ ਡਮੀ ਸਮਾਰਟਫੋਨ ਦਿੱਤੇ ਗਏ ਹਨ। ਸੰਘਾ ਨੇ ਦੱਸਿਆ ਕਿ ਕੈਪਟਨ ਸਰਕਾਰ ਦੁਆਰਾ ਕੀਤੇ ਗਏ ਵਾਅਦੇ ਲੱਗਭੱਗ 3 ਸਾਲ ਤੋਂ ਬਾਅਦ ਵੀ ਪੂਰੇ ਨਹੀਂ ਹੋਏ। ਉਨ੍ਹਾਂ ਨੇ ਕੈਪਟਨ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢਦੇ ਹੋਏ ਕਿਹਾ ਕਿ ਕੈਪਟਨ ਦੁਆਰਾ ਦੋ ਸਾਲਾਂ ਦੇ ਦੌਰਾਨ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਅਧਿਆਪਕ, ਕਿਸਾਨ ਅਤੇ ਬੇਰੁਜਗਾਰ ਆਪਣੇ ਘਰ ਵਿੱਚ ਕਾਲੀ ਦਿਵਾਲੀ ਮਨਾਉਣ ਲਈ ਮਜਬੂਰ ਸਨ।

ਉਨ੍ਹਾਂ ਨੇ ਕਿਹਾ ਕਿ ਸਮੇਂ - ਸਮੇਂ 'ਤੇ ਅਜਿਹੀਆਂ ਗਤੀਵਿਧੀਆਂ ਕਰਕੇ ਕੈਪਟਨ ਸਰਕਾਰ ਦੁਆਰਾ ਕੀਤੇ ਵਾਅਦੇ ਯਾਦ ਕਰਵਾਏ ਜਾਣਗੇ।ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਸੀ ਕਿ ਇਸ ਦਿਵਾਲੀ 'ਤੇ ਨੌਜਵਾਨਾਂ ਨੂੰ ਸਮਾਰਟਫੋਨ ਦਿੱਤੇ ਜਾਣਗੇ। ਪਰ ਦੂਜੇ ਵਾਅਦਿਆਂ ਦੀ ਤਰ੍ਹਾਂ ਇਹ ਵਾਅਦਾ ਵੀ ਉਹੋ ਜਿਹਾ ਹੀ ਰਿਹਾ, ਜਿਸ ਕਾਰਨ ਆਮ ਆਦਮੀ ਪਾਰਟੀ ਮੋਗਾ ਨੇ ਨੌਜਵਾਨਾਂ ਨੂੰ ਡਮੀ ਸਮਾਰਟਫੋਨ ਦਿੱਤੇ।