ਰਾਣਾ ਸੋਢੀ ਦਾ ਮਜੀਠੀਆ ਨੂੰ ਠੋਕਵਾਂ ਜਵਾਬ

Tags

ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 36ਵਾਂ ਸੁਰਜੀਤ ਹਾਕੀ ਟੂਰਨਾਮੈਂਟ ਪੰਜਾਬ ਐਂਡ ਸਿੰਧ ਨੇ ਜਿੱਤ ਲਿਆ। ਖਚਾ-ਖਚ ਭਰੇ ਸਟੇਡੀਅਮ ਵਿਚ ਖੇਡੇ ਗਏ ਫ਼ਾਇਨਲ ਦੌਰਾਨ ਪੰਜਾਬ ਐਂਡ ਸਿੰਧ ਬੈਂਕ ਦੀ ਟੀਮ ਨੇ ਇੰਡੀਅਨ ਆਇਲ ਦੀ ਟੀਮ ਨੂੰ ਪੈਨਲਟੀ ਸ਼ੂਟਆਊਟ ਰਾਹੀਂ 6-3 ਨਾਲ ਹਰਾ ਦਿਤਾ। ਖਿਤਾਬ ਜੇਤੂ ਟੀਮ ਨੂੰ 5.50 ਲੱਖ ਰੁਪਏ ਦੀ ਇਨਾਮੀ ਰਕਮ ਮਿਲੀ ਜਦਕਿ ਇੰਡੀਅਨ ਆਇਲ ਦੀ ਟੀਮ ਨੂੰ 2.50 ਲੱਖ ਰੁਪਏ ਦਿਤੇ ਗਏ। ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੁਰਜੀਤ ਹਾਕੀ ਸੋਸਾਇਟੀ ਨੂੰ 21 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾਅਫ਼ਜ਼ਾਈ ਵਾਸਤੇ ਕਰੋੜਾਂ ਰੁਪਏ ਦੇ ਇਨਾਮ ਰੱਖੇ ਗਏ ਹਨ। ਫਾਇਨਲ ਮੈਚ ਬਹੁਤ ਤੇਜ਼ ਰਫਤਾਰ ਨਾਲ ਖੇਡਿਆ ਗਿਆ। ਖੇਡ ਦੇ ਚੌਥੇ ਮਿੰਟ ਵਿੱਚ ਇੰਡੀਅਨ ਆਇਲ ਦੇ ਰੋਸ਼ਨ ਮਿੰਜ ਨੇ ਮੈਦਾਨੀ ਗੋਲ ਕਰਕੇ ਖਾਤਾ ਖੋਲ੍ਹਿਆ। 9ਵੇਂ ਮਿੰਟ ਵਿੱਚ ਇੰਡੀਅਨ ਆਇਲ ਦੇ ਅਫਾਨ ਯੂਸਫ ਨੇ ਮੈਦਾਨੀ ਗੋਲ ਕਰਕੇ ਸਕੋਰ 2-0 ਕੀਤਾ। ਖੇਡ ਦੇ ਦੂਜੇ ਕਵਾਰਟਰ ਦੇ 22ਵੇਂ ਮਿੰਟ ਵਿੱਚ ਬੈਂਕ ਦੇ ਗਗਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਅਤੇ 27ਵੇਂ ਮਿੰਟ ਵਿੱਚ ਅਸ਼ੀਸ਼ ਪਾਲ ਸ਼ਰਮਾ ਨੇ ਗੋਲ ਕਰਕੇ ਬਰਾਬਰੀ ਕੀਤੀ। ਅੱਧੇ ਸਮੇਂ ਤੱਕ ਦੋਵੇਂ ਟੀਮਾਂ 2-2 ਦੀ ਬਰਾਬਰੀ ‘ਤੇ ਸਨ।