ਆਹ ਕੀ ਕਹਿ ਦਿੱਤਾ ਰਾਜਾ ਵੜਿੰਗ ਨੇ ਹਰਸਿਮਰਤ ਬਾਦਲ ਨੂੰ

Tags

ਕਰਤਾਰਪੁਰ ਲਾਂਘੇ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਸੱਤਾਧਿਰ ਕਾਂਗਰਸ ਵਿਚਾਲੇ ਸਿਆਸੀ ਰੋਟੀਆਂ ਸੇਕਣ ਦੀ ਦੌੜ ਲੱਗ ਗਈ ਹੈ। ਅਕਾਲੀ ਦਲ ਦੇ ਇਸ਼ਾਰੇ 'ਤੇ ਹੀ ਸ਼੍ਰੋਮਣੀ ਕਮੇਟੀ ਨੇ ਕਾਂਗਰਸ ਸਰਕਾਰ ਨਾਲ ਸਾਂਝੇ ਸਮਾਗਮ ਕਰਨ ਦੀ ਬਜਾਏ ਖੁਦ ਸਟੇਜ ਲਾਉਣ ਦਾ ਫੈਸਲਾ ਕੀਤਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ 11 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ 12 ਨਵੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਧਾਰਮਿਕ ਸਮਾਗਮ ’ਚ ਹਿੱਸਾ ਲੈਣ ਲਈ ਆਉਣਗੇ। ਉਹ ਵੀ ਸ਼੍ਰੋਮਣੀ ਕਮੇਟੀ ਦੀ ਸਟੇਜ ’ਤੇ ਹੀ ਜਾਣਗੇ ਨਾ ਕਿ ਕਿਸੇ ਹੋਰ ਪ੍ਰੋਗਰਾਮ ’ਚ।

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅੱਜ ਤੱਕ ਜਿੰਨੀਆਂ ਵੀ ਸ਼ਤਾਬਦੀਆਂ ਜਾਂ ਗੁਰਪੁਰਬ ਮਨਾਏ ਗਏ ਹਨ, ਉਨ੍ਹਾਂ ਦੇ ਪ੍ਰਬੰਧ ਹਮੇਸ਼ਾ ਸ਼੍ਰੋਮਣੀ ਕਮੇਟੀ ਹੀ ਕਰਦੀ ਰਹੀ ਹੈ ਤੇ ਇਸ ਵਾਰ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਅਜਿਹਾ ਹੁਕਮ ਜਾਰੀ ਕੀਤਾ ਗਿਆ ਹੈ। ਇਸ ਲਈ ਦਿੱਲੀ ਦੀ ਇੱਕ ਪ੍ਰਾਈਵੇਟ ਕੰਪਨੀ ਨੂੰ ਠੇਕਾ ਤੱਕ ਦੇ ਦਿੱਤਾ ਹੈ। ਹੁਣ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੇ ਦਾਅਵੇ ਨੇ ਵੀ ਸਪਸ਼ਟ ਕਰ ਦਿੱਤੀ ਹੈ ਕਿ ਦੋਵੇਂ ਧਿਰਾਂ ਸਿਆਸੀ ਲਾਹਾ ਲੈਣ ਲਈ ਹੀ ਪੱਬਾਂ ਭਾਰ ਹਨ। ਹਰਸਿਮਰਤ ਨੇ ਦਾਅਵਾ ਕੀਤਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਅੱਠ ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਕਮੇਟੀ ਦੀ ਸਟੇਜ ’ਤੇ ਹੀ ਆਉਣਗੇ, ਨਾ ਕਿ ਕਿਸੇ ਹੋਰ ਸਟੇਜ ’ਤੇ।