ਸਰਕਾਰ ਨੂੰ ਕਿਸਾਨਾਂ ਪ੍ਰਤੀ ਦਿੱਲੀ ਸਰਕਾਰ ਤੋਂ ਸਿੱਖਿਆ ਲੈਣ ਦੀ ਲੋੜ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਛਾਹੜ ਦੀ ਅਨਾਜ ਮੰਡੀ ਵਿਖੇ ਕਿਸਾਨਾਂ ਦੀ ਸਮੱਸਿਆਵਾਂ ਸੁਣਦਿਆਂ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕੇਜਰੀਵਾਲ ਦੀ ਦਿੱਲੀ ਸਰਕਾਰ ਵਾਂਗੂੰ ਫ਼ਸਲਾਂ ਦਾ ਮੁੱਲ ਦੇਵੇ ਤਾਂ ਜੋ ਕਿਸਾਨਾਂ ਦੀ ਆਰਥਿਕ ਹਾਲਤ 'ਚ ਸੁਧਾਰ ਲਿਆਂਦਾ ਜਾ ਸਕੇ।
ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਵਲੋਂ ਸੰਗਰੂਰ ਦੀਆਂ ਮੰਡੀਆਂ ਦਾ ਦੌਰਾ ਕਰ ਝੌਨੇ ਦੀ ਖਰੀਦਾ ਜਾਇਜ਼ਾ ਲਿਆ ਗਿਆ.ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਪੰਜਾਬ ਦੀਆਂ ਕਿਸਾਨਾ ਨਾਲ ਨਮੀ ਦੀ ਮਾਤਰਾ ਨੂੰ ਲੈ ਕੇ ਧੱਕਾ ਕੀਤਾ ਜਾ ਰਿਹੈ ਜਦਕਿ ਹਰਿਆਣਾ ਚ ਕਿਸਾਨਾ ਨਾਲ ਸਰਕਾਰ ਰਿਵਾਇਤ ਵਰਤ ਰਹੀ ਹੈ।