ਜਗ੍ਹਾ ਤੇਰੀ, ਟਾਈਮ ਤੇਰਾ, ਜ਼ੀਰਾ ਆਊਗਾ, ਬਸ ਤੂੰ ਭੱਜੀਂ ਨਾ

Tags

ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਐਚਐਸ ਫੂਲਕਾ ਵੱਲੋਂ ਅਸਤੀਫਾ ਦੇ ਕੇ ਖਾਲੀ ਕੀਤੀ ਵਿਧਾਨ ਸਭਾ ਸੀਟ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੂੰ ਜਿੱਤ ਯਕੀਨੀ ਜਾਪ ਰਹੀ ਹੈ। ਅੱਜ ਜ਼ਿਮਨੀ ਚੋਣਾਂ ਦੌਰਾਨ ਵੋਟ ਪਾਉਣ ਆਏ ਅਕਾਲੀ ਉਮੀਦਵਾਰ ਨੇ ਕਿਹਾ ਕਿ ਦਾਖਾ ‘ਚ ਕਾਂਗਰਸ ਦੀ ਗੁੰਡਾਗਰਦੀ ਤੋਂ ਲੋਕ ਤੰਗ ਆ ਚੁੱਕੇ ਹਨ। ਇਸ ਲਈ ਉਨ੍ਹਾਂ ਨੇ ਕਾਂਗਰਸ ਖਿਲਾਫ ਆਪਣਾ ਮਨ ਬਣਾ ਲਿਆ ਹੈ। ਇਆਲੀ ਨੇ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਕੰਮ ਕੀਤੇ ਹੁੰਦੇ ਤਾਂ ਉਨ੍ਹਾਂ ਨੂੰ ਲੋਕਾਂ ਨਾਲ ਗੁੰਡਾਗਰਦੀ ਕਰਨ ਦੀ ਲੋੜ ਹੀ ਨਹੀਂ ਪੈਣੀ ਸੀ।

ਹੁਣ ਲੋਕਾਂ ਨੇ ਫੈਸਲਾ ਕਰਨਾ ਹੈ ਕਿ ਉਨ੍ਹਾਂ ਦਾ ਐਮਐਲਏ ਕੌਣ ਰਹੇਗਾ। ਇਸ ਦੇ ਨਾਲ ਹੀ ਅਕਾਲੀ ਦਲ ਆਪਣੀ ਲੀਡਰਸ਼ਿਪ ਦੀ ਸਪੋਰਟ ਤੇ ਕੀਤੇ ਕੰਮਾਂ ਸਦਕਾ ਚੋਣਾਂ ‘ਚ ਜਿੱਤ ਦਰਜ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ‘ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਕਾਂਗਰਸ ਨੇ ਲੋਕਾਂ ਨਾਲ ਧੱਕੇਸ਼ਾਹੀ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਹੈ ਪਰ ਲੋਕ ਧੱਕੇ ਨਾਲ ਵੋਟ ਨਹੀਂ ਪਾਉਂਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਮੁੱਖ ਮੰਤਰੀ ਤੇ ਸਾਰੇ ਪ੍ਰਸਾਸ਼ਨ ਦੀਆਂ ਗਲਤ ਨੀਤੀਆਂ ਖਿਲਾਫ ਹਮੇਸ਼ਾ ਡਟਿਆ ਰਿਹਾ ਹੈ।