ਮਜੀਠੀਏ ਨੇ 48 ਘੰਟਿਆਂ ਦਾ ਦੇ ਦਿੱਤਾ ਸਮਾਂ, ਕਾਂਗਰਸ ਨੂੰ ਚੈਲੇਂਜ

Tags

ਬੀਤੇ ਦਿਨੀਂ ਬਟਾਲਾ ਦੇ ਢਿੱਲਵਾਂ 'ਚ ਸਾਬਕਾ ਸਰਪੰਚ ਦਲਬੀਰ ਸਿੰਘ ਦੀ ਅੰਤਿਮ ਅਰਦਾਸ ਹੋਈ। ਇਸ ਮੌਕੇ ਕਾਂਗਰਸੀ ਲੀਡਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬਾਰੇ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਰਾਜ ਸ਼ੁਰੂ ਹੋਏ ਤਿੰਨ ਸਾਲ ਬੀਤ ਚੁੱਕੇ ਹਨ। ਇਸ ਦੌਰਾਨ ਜੇ ਬਾਦਲ ਪਰਿਵਾਰ ਜਾਂ ਮਜੀਠੀਆ ਖ਼ਿਲਾਫ਼ ਕੋਈ ਵੀ ਅਜਿਹਾ ਸਬੂਤ ਹੈ ਤਾਂ ਕਾਂਗਰਸ ਕੇਸ ਦਰਜ ਕਰਵਾ ਸਕਦੀ ਹੈ। ਸਾਬਕਾ ਸਰਪੰਚ ਦਲਬੀਰ ਸਿੰਘ ਦੀ ਅੰਤਿਮ ਅਰਦਾਸ ਵਿੱਚ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ, ਬਲਵਿੰਦਰ ਸਿੰਘ ਭੂੰਦੜ, ਗੁਲਜਾਰ ਸਿੰਘ ਰਾਣੀਕੇ, ਲਖਬੀਰ ਸਿੰਘ ਲੋਧੀਨੰਗਲ, ਸੁਖਜਿੰਦਰ ਸਿੰਘ ਲੰਗਾਹ, ਇੰਦਰਜੀਤ ਸਿੰਘ ਰੰਧਾਵਾ ਸਮੇਤ ਭਾਰੀ ਤਾਦਾਦ 'ਚ ਲੀਡਰਾਂ ਨੇ ਸ਼ਮੂਲੀਅਤ ਕੀਤੀ।

ਮਜੀਠੀਆ ਨੇ ਸਾਫ ਸ਼ਬਦਾਂ 'ਚ ਰੰਧਾਵਾ ਨੂੰ ਚੁਣੌਤੀ ਦਿੱਤੀ ਕਿ ਬਾਦਲ ਜਾਂ ਮਜੀਠੀਆ ਦਾ ਕਿਸੇ ਨਾਲ ਕੋਈ ਸਬੰਧ ਹੈ ਤਾਂ ਕਾਂਗਰਸ ਅਗਲੇ 48 ਘੰਟਿਆਂ ਅੰਦਰ ਬਾਦਲ ਪਰਿਵਾਰ ਜਾਂ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰਵਾਏ। ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਇਸ ਵਿੱਚ ਹਾਜ਼ਰੀ ਨਹੀਂ ਲਵਾ ਸਕੇ। ਇਸ ਦੌਰਾਨ ਬਿਕਰਮ ਮਜੀਠੀਆ ਨਾਲ ਬਲਵਿੰਦਰ ਸਿੰਘ ਭੂੰਦੜ ਵੱਲੋਂ ਦਲਬੀਰ ਸਿੰਘ ਦੀ ਮੌਤ ਨੂੰ ਲੈ ਕੇ ਜਿੱਥੇ ਕਾਂਗਰਸ ਮੰਤਰੀ ਸੁਖਜਿੰਦਰ ਸਿੰਘ 'ਤੇ ਜੰਮ ਕੇ ਸ਼ਬਦੀ ਹਮਲੇ ਕੀਤੇ ਗਏ, ਉੱਥੇ ਬਟਾਲਾ ਪੁਲਿਸ ਦੀ ਕਾਰਜਸ਼ੈਲੀ 'ਤੇ ਵੀ ਸਖ਼ਤ ਪ੍ਰਕਿਰਿਆ ਕੀਤੀ ਗਈ।