ਹੁਣੇ ਹੁਣੇ ਹੋਇਆ ਸਮਝੌਤਾ, ਸੁਣੋ ਕਿਹੜੀਆਂ 8 ਮੰਗਾਂ ਮੰਨੀਆਂ

Tags

ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗ ਮੇਲ ਸਿੰਘ ਉਰਫ਼ ਜੱਗੂ ਦੀ ਮੌਤ ਦਾ ਮਾਮਲਾ ਕਾਫੀ ਭਖਿਆ ਹੋਇਆ ਸੀ ਜਿਸ ਨੂੰ ਵੇਖਦਿਆਂ ਹੁਣ ਸਰਕਾਰ ਤੇ ਪਰਿਵਾਰ ਵਿਚਾਲੇ ਸਮਝੌਤਾ ਹੋ ਗਿਆ ਹੈ। ਸਰਕਾਰ ਨੇ ਪਰਿਵਾਰ ਦੀ ਮੰਗ ਨੂੰ ਮੰਨਦਿਆਂ ਮ੍ਰਿਤਕ ਨੌਜਵਾਨ ਦੀ ਮੌਤ ਦੇ ਮੁਆਵਜ਼ੇ ਵਜੋਂ 20 ਲੱਖ ਰੁਪਏ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਪਰਿਵਾਰ ਨਾਲ ਕੈਪਟਨ ਸੰਧੂ ਦੀ ਹੋਈ ਮੀਟਿੰਗ ਤੋਂ ਬਾਅਦ ਇੱਕ ਹੋਰ ਮੀਟਿੰਗ ਹੋਈ ਜਿਸ ਵਿੱਚ ਕੈਪਟਨ ਸੰਦੀਪ ਸੰਧੂ, ਤ੍ਰਿਪਤ ਰਜਿੰਦਰ ਬਾਜਵਾ, ਵਿਜੇ ਇੰਦਰ ਸਿੰਗਲਾ, ਚਰਨਜੀਤ ਚੰਨੀ, ਵਿਧਾਇਕ ਕੁਲਬੀਰ ਜੀਰਾ, ਲਖਬੀਰ ਲੱਖਾ, ਬਰਿੰਦਰਮੀਤ ਪਾੜਾ ਮੌਜੂਦ ਰਹੇ।

ਇਸ ਤੋਂ ਪਹਿਲਾਂ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਵੱਲੋਂ ਭੱਠਲ ਦੀ ਕੋਠੀ ਦਾ ਘਿਰਾਉ ਵੀ ਕੀਤਾ ਗਿਆ ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਧੱਕਾ-ਮੁੱਕੀ ਵੀ ਹੋਈ। ਇਸ ਸਮਝੌਤੇ ਤੋਂ ਬਾਅਦ ਪਰਿਵਾਰ ਮ੍ਰਿਤਕ ਜਗ ਮੇਲ ਸਿੰਘ ਉਰਫ਼ ਜੱਗੂ ਦੇ ਪੋਸਟ ਮਾਰ ਟਮ ਲਈ ਵੀ ਤਿਆਰ ਹੋ ਗਿਆ ਹੈ। ਦੱਸ ਦੇਈਏ ਪਹਿਲਾਂ ਪਰਿਵਾਰਕ ਮੈਂਬਰ 50 ਲੱਖ ਰੁਪਏ ਮੁਆਵਜ਼ੇ ਤੇ ਸਰਕਾਰੀ ਨੌਕਰੀ ਲਈ ਅੜੇ ਹੋਏ ਸੀ। ਕਿਸਾਨ ਤੇ ਸਮਾਜਿਕ ਜਥੇਬੰਦੀਆਂ ਲੰਘੀ ਰਾਤ ਵੀ ਧਰਨੇ 'ਤੇ ਬੈਠੀਆਂ ਰਹੀਆਂ। ਪਰਿਵਾਰ ਨੇ ਸਪਸ਼ਟ ਕੀਤਾ ਸੀ ਕਿ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਮ੍ਰਿਤਕ ਜਗਮੇਲ ਦੀ ਲਾਸ਼ ਦਾ ਸਸਕਾਰ ਕਰਨਗੇ। ਇਸ ਲਈ ਲਾ ਸ਼ ਅਜੇ ਵੀ ਪੀਜੀਆਈ ਵਿੱਚ ਹੀ ਪਈ ਸੀ।