ਆਹ ਕੀ ਬੋਲਤਾ ਕੈਪਟਨ ਨੇ ਕਰਤਾਰਪੁਰ ਬਾਰੇ, ਧੰਨਵਾਦ ਕਰਨ ਦੀ ਬਜਾਏ ਕੁਝ ਹੋਰ ਕੀ ਕਹਿ ਦਿੱਤਾ

Tags

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਹੋਰਨਾਂ ਸੂਬਾਈ ਤੇ ਕੌਮੀ ਆਗੂਆਂ ਦੀ ਮੌਜੂਦਗੀ ’ਚ ਕਿਹਾ ਹੈ ਕਿ ਭਾਰਤ ’ਚ ਫੁੱਟ ਪਾਉਣ ਦੇ ਪਾਕਿਸਤਾਨੀ ਮਨਸੂਬੇ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਕਸ਼ਮੀਰ ’ਚ ਵੰਡੀਆਂ ਪਾਉਣ ਦੇ ਪਾਕਿਸਤਾਨੀ ਲੀਡਰਸ਼ਿਪ ਦੇ ਜਤਨ ਕਦੇ ਕਾਮਯਾਬ ਨਹੀਂ ਹੋ ਸਕਦੇ। ਮੁੱਖ ਮੰਤਰੀ ਨੇ ਆਮ ਜਨਤਾ ਨੂੰ ਗੁਰੂ ਸਾਹਿਬ ਦੇ ਕਹਿਣ ਮੁਤਾਬਕ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ ਤੇ ਝੋਨੇ ਦੀ ਪਰਾਲ਼ੀ ਨੂੰ ਅੱਗ ਨਹੀਂ ਲਾਉਣੀ ਚਾਹੀਦੀ।ਉਨ੍ਹਾਂ ਕਿਹਾ ਕਿ ਹਰੇਕ ਸਿੱਖ ਰੋਜ਼ਾਨਾ ਅਰਦਾਸ ਕਰਦੇ ਸਮੇਂ ਇਹ ਜ਼ਰੂਰ ਮੰਗਦਾ ਸੀ ਕਿ ਕਰਤਾਰਪੁਰ ਸਾਹਿਬ ਲਾਂਘਾ ਜ਼ਰੂਰ ਖੁੱਲ੍ਹੇ, ਤਾਂ ਜੋ ਭਾਰਤ ਦੇ ਸਿੱਖ ਸ਼ਰਧਾਲੂ ਉਸ ਧਾਰਮਿਕ ਅਸਥਾਨ ਦੇ ਦਰਸ਼ਨ ਕਰ ਸਕਣ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਅੰਤਲੇ ਵਰ੍ਹੇ ਬਿਤਾਏ ਸਨ। ਹਰੇਕ ਸਿੱਖ ਕਰਤਾਰਪੁਰ ਸਾਹਿਬ ਦੇ ‘ਖੁੱਲ੍ਹੇ ਦਰਸ਼ਨ–ਦੀਦਾਰ’ ਚਾਹੁੰਦਾ ਰਿਹਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਬਹੁਤ ਖ਼ੁਸ਼ ਹੈ ਤੇ ਅੱਜ ਖ਼ੁਸ਼ੀ ਦੇ ਦੀਵੇ ਬਲਣਗੇ। ਉਨ੍ਹਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਮੋਦੀ ਦਾ ਸੁਆਗਤ ਕੀਤਾ ਤੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।