ਸੁਖਬੀਰ ਬਾਦਲ ਖਾਧੀ ਪੀਤੀ ਵਿਚ ਕਰ ਜਾਂਦਾ ਗੱਲਾਂ, ਜੇ ਨਹੀਂ ਯਕੀਨ ਤਾਂ ਵੇਖਲੋ

Tags

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਪੰਜਾਬ ਸਰਕਾਰ ਨੇ ਪਿਛਲੀ ਦਿਨੀਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਤੇ ਕੁ ਰੋਲ ਲੀਡਰਾਂ ਖਿਲਾਫ ਕੇਸ ਦਾਇਰ ਕੀਤਾ ਹੈ। ਇਹ ਕੇਸ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੀ ਸ਼ਿਕਾਇਤ 'ਤੇ ਦਰਜ ਹੋਇਆ ਹੈ। ਪ੍ਰੌਸੀਕਿਊਸ਼ਨ ਵਿਭਾਗ ਮੁਤਾਬਕ ਲੰਘੇ ਹਫ਼ਤੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 199 ਤਹਿਤ ਸਰਕਾਰੀ ਵਕੀਲ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਤੇ ਹੋਰਨਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।

ਇਹ ਸ਼ਿਕਾਇਤ ਫੌਜਦਾਰੀ ਕਾਨੂੰਨ ਦੀਆਂ ਧਾਰਾਵਾਂ 499, 500, 501 ਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਦਾਇਰ ਕੀਤੀ ਗਈ ਹੈ। ਅਹਿਮ ਗੱਲ਼ ਹੈ ਕਿ ਆਈਜੀ ਕੁੰਵਰਵਿਜੈ ਪ੍ਰਤਾਪ ਸਿੰਘ ਨੂੰ ਗਵਾਹ ਵਜੋਂ ਰੱਖਿਆ ਗਿਆ ਹੈ।ਇਸ ਲਈ ਇਸ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਆਈਜੀ ਰੈਂਕ ਦੇ ਪੁਲਿਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਸਰਕਾਰ ਨੂੰ ਦਿੱਤੀ ਦਰਖਾਸਤ ਦੇ ਅਧਾਰ ’ਤੇ ਇਹ ਮਾਮਲਾ ਦਾਇਰ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਗ੍ਰਹਿ ਵਿਭਾਗ ਨੇ ਪ੍ਰੌਸੀਕਿਊਸ਼ਨ ਵਿਭਾਗ ਨੂੰ ਇਹ ਸ਼ਿਕਾਇਤ ਦਾਇਰ ਕਰਾਉਣ ਦੇ ਨਿਰਦੇਸ਼ ਦਿੱਤੇ ਸਨ।