ਲੱਖਾ ਸਿਧਾਣਾ ਨੇ ਸਟੇਜ 'ਤੇ ਖੜ੍ਹ ਕੇ ਵੱਡੇ ਲੇਖਕਾਂ ਦੀ ਬਣਾਤੀ ਰੇਲ

Tags

ਪੰਜਾਬ ਦੇ 54ਵੇਂ ਸਥਾਪਨਾ ਦਿਵਸ ਮੌਕੇ ਵੀ ਮਾਂ ਬੋਲੀ ਪੰਜਾਬੀ ਆਪਣੇ ਸੂਬੇ ਪੰਜਾਬ ਤੇ ਰਾਜਧਾਨੀ ਚੰਡੀਗੜ੍ਹ ਵਿਚ ਬੇਗ਼ਾਨੀ ਬਣੀ ਹੋਈ ਹੈ। ਪੰਜਾਬ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਸੂਬੇ ਵਿਚ ਪੰਜਾਬੀ ਭਾਸ਼ਾ ਨੂੰ 53 ਸਾਲਾਂ ਵਿਚ ਵੀ ਮੁਕੰਮਲ ਤੌਰ ’ਤੇ ਲਾਗੂ ਨਹੀਂ ਕਰ ਸਕੀਆਂ। ਇਸ ਦੌਰਾਨ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਰਚ 2017 ਵਿਚ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਅੰਗਰੇਜ਼ੀ ਵਿਚ ਚੁੱਕ ਕੇ ਅਤੇ ਪੰਜਾਬ ਦੇ ਮੁਖੀ ਵਜੋਂ ਪੰਜਾਬੀ ਭਾਸ਼ਾ ਨੂੰ ਵਿਸਾਰ ਕੇ ਨਵੀਂ ਬਹਿਸ ਛੇੜ ਦਿੱਤੀ।ਦਰਅਸਲ, ਪੰਜਾਬੀ ਭਾਸ਼ਾ ਨੂੰ ਪੰਜਾਬ ਤੇ ਸੂਬੇ ਦੀ ਰਾਜਧਾਨੀ ਵਿਚ ਮੁਕੰਮਲ ਰੂਪ ਵਿਚ ਲਾਗੂ ਕਰਨ ਨੂੰ ਕਿਸੇ ਵੀ ਸਰਕਾਰ ਨੇ ਕਦੇ ਮੁੱਖ ਮੁੱਦਾ ਨਹੀਂ ਬਣਾਇਆ।

ਇਸੇ ਕਾਰਨ 1 ਨਵੰਬਰ, 2019 ਨੂੰ ਮਨਾਏ ਜਾ ਰਹੇ 54ਵੇਂ ਪੰਜਾਬ ਦਿਵਸ ਮੌਕੇ ਪੰਜਾਬੀ ਹਿਤੈਸ਼ੀਆਂ ਦੀਆਂ ਵੱਖ- ਵੱਖ ਸੰਸਥਾਵਾਂ ਪੰਜਾਬੀ ਭਾਸ਼ਾ ਨੂੰ ਬਚਾਉਣ ਲਈ ਸਰਗਰਮ ਹੋ ਗਈਆਂ ਹਨ। ਪੰਜਾਬ ਦੀਆਂ ਸਰਕਾਰਾਂ ਵੱਲੋਂ ਹੀ ਪੰਜਾਬੀਆਂ ਵਿਚ ਉਲਟਾ ਅਜਿਹਾ ਗੁਮਰਾਹਕੁਨ ਪ੍ਰਭਾਵ ਪੈਦਾ ਕੀਤਾ ਜਾ ਰਿਹਾ ਹੈ ਕਿ ਅੰਗਰੇਜ਼ੀ ਭਾਸ਼ਾ ਤੋਂ ਬਿਨਾਂ ਪੰਜਾਬੀਆਂ ਦਾ ਗੁਜ਼ਾਰਾ ਨਹੀਂ ਹੈ। ਇਸੇ ਸੋਚ ਤਹਿਤ ਹੀ ਕਦੇ ਪਹਿਲੀ ਤੋਂ ਅੰਗਰੇਜ਼ੀ ਨੂੰ ਇਕ ਵਿਸ਼ੇ ਵਜੋਂ ਥੋਪਣ ਅਤੇ ਕਦੇ ਅੰਗਰੇਜ਼ੀ ਮਾਧਿਅਮ ਵਾਲੇ ਵਿਸ਼ੇਸ਼ ਸਕੂਲ ਸਥਾਪਤ ਕਰਨ ਦੇ ਫ਼ੈਸਲੇ ਲਏ ਜਾਂਦੇ ਰਹੇ ਹਨ। ਇਸ ਸਥਿਤੀ ਵਿਚ ਪੰਜਾਬ ਦੇ ਸਰਕਾਰੀਤੰਤਰ ਵਿਚ ਪੰਜਾਬੀ ਭਾਸ਼ਾ ਨੂੰ ਮੁਕੰਮਲ ਰੂਪ ਵਿਚ ਲਾਗੂ ਕਰਨਾ ਅੱਜ ਵੀ ਨਾਮੁਮਕਿਨ ਬਣਿਆ ਪਿਆ ਹੈ।