ਬਾਰਡਰ ਖੋਲ੍ਹਣ ਲਈ ਤਿਆਰ ਹੈ ਇਮਰਾਨ ਖਾਨ!

Tags

ਬੀਤੇ ਦਿਨ ਭਾਰਤ ਅਤੇ ਪਾਕਿਸਤਾਨ ਨੇ ਇਤਿਹਾਸਕ ਕਾਰਜ ਕਰਦਿਆਂ ਸਿੱਖ ਸੰਗਤਾਂ ਦੇ ਲਈ ਪਾਕਿਸਤਾਨ ਵਿੱਚ ਸਥਿੱਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਵਿਸ਼ੇਸ਼ ਸਬੰਧ ਰੱਖਦੇ ਕਰਤਾਰਪੁਰ ਸਾਹਿਬ ਅਤੇ ਭਾਰਤ ਨੂੰ ਜੋੜਨ ਵਾਲੇ ਕਰਤਾਰਪੁਰ ਸਾਹਿਬ ਦੇ ਲਾਂਗੇ ਦਾ ਰਸਮੀ ਤੌਰ ਤੇ ਉਦਘਾਟਨ ਕਰ ਦਿੱਤਾ ਹੈ। ਬੀਤੇ ਦਿਨ ਹੀ ਇਸ ਲਾਂਗੇ ਰਾਹੀ ਪਹਿਲਾ ਜੱਥਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੀ ਪਹੁੰਚਿਆ। ਇਸ ਜੱਥੇ ਵਿੱਚ ਭਾਰਤ ਦੀਆਂ ਬਹੁਤ ਸਾਰੀਆਂ ਧਾਰਮਿਕ ਅਤੇ ਸਿਆਸੀ ਸ਼ਖਸੀਅਤਾਂ ਸ਼ਾਮਲ ਸਨ ਜਿਨ੍ਹਾਂ ਵਿੱਚ ਸਭ ਤੋਂ ਵੱਧ ਜਿਸ ਸ਼ਖਸੀਅਤ ਨੇ ਦੋਹਾਂ ਦੇਸ਼ਾਂ ਦੇ ਲੋਕਾਂ ਦਾ ਧਿਆਨ ਖਿੱਚਿਆ ਉਹ ਸਨ ਨਵਜੋਤ ਸਿੰਘ ਸਿੱਧੂ।

 ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਸਾਹਿਬ ਲਾਂਗੇ ਦੇ ਉਦਘਾਟਨ ਮੌਕੇ ਰੱਖੇ ਸਮਾਗਮ ਵਿਚ ਬੋਲਦਿਆਂ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਜੰਮ ਕੇ ਤਾਰੀਫ ਕੀਤੀ ਅਤੇ ਇਮਰਾਨ ਖਾਨ ਨੇ ਵੀ ਨਵਜੋਤ ਸਿੰਘ ਸਿੱਧੂ ਦੀ ਖੂਬ ਤਾਰੀਫ ਕੀਤੀ। ਇਸ ਸਮਾਗਮ ਵਿੱਚ ਇਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਕਾਫੀ ਤਰਜੀਹ ਵੀ ਦਿੱਤੀ ਅਤੇ ਮੁੱਖ ਮੰਚ ਤੇ ਆਪਣੇ ਨਾਲ ਬਿਠਾਇਆ। ਇਸ ਸਮਾਗਮ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਵਿੱਚ ਇਮਰਾਨ ਖਾਨ ਅਤੇ ਨਵਜੋਤ ਸਿੰਘ ਸਿੱਧੂ ਦੀ ਦੋਸਤੀ ਦੇ ਚਰਚੇ ਹੋ ਰਹੇ ਹਨ।