ਸ਼ਰਧਾਲੂਆਂ ਲਈ ਇਕ ਹੋਰ ਫ਼ੈਸਲਾ, ਪਾਕਿਸਤਾਨ ਵੱਲੋਂ ਹੁਣੇ-ਹੁਣੇ ਵੱਡਾ ਐਲਾਨ

Tags

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖਾਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਰਤਾਰਪੁਰ ਕੌਰੀਡੋਰ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰ ਦਿੱਤੀ ਹੈ। ਸ਼੍ਰੀ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇੱਕ ਸਾਲ ਪਾਸਪੋਰਟ ਦੀ ਕੋਈ ਲੋੜ ਨਹੀਂ ਪਏਗੀ। ਇਸ ਤੋਂ ਪਹਿਲਾਂ ਅੱਜ ਸਵੇਰੇ ਆਈਐਸਪੀਆਰ ਦੇ ਮੁਖੀ ਮੇਜਰ ਜਨਰਲ ਆਸਿਫ ਗ਼ਫੂਰ ਨੇ ਕਿਹਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਰਤਾਰਪੁਰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਗੁਰਦੁਆਰੇ ਦੇ ਦਰਸ਼ਨ ਲਈ ਪਾਸਪੋਰਟ ਦੀ ਜ਼ਰੂਰਤ ਪਵੇਗੀ,

ਜਿਸ ਦਾ ਉਦਘਾਟਨ ਸ਼ਨੀਵਾਰ ਨੂੰ ਸਿੱਖ ਧਰਮ ਦੇ ਬਾਨੀ, ਬਾਬਾ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਵਸ ਹੋਣਾ ਹੈ।ਦਰਅਸਲ ਪਹਿਲਾਂ ਪਾਕਿਸਤਾਨ ਨੇ ਕਿਹਾ ਸੀ ਕਿ ਪਾਸਪੋਰਟ ਜ਼ਰੂਰੀ ਹੈ ਪਰ ਵੀਜ਼ਾ ਲੈਣ ਦੀ ਲੋੜ ਨਹੀਂ। ਇਸ ਮਗਰੋਂ ਭਾਰਤ ਨੇ ਇਸ 'ਤੇ ਗੌਰ ਕਰਨ ਲਈ ਕਿਹਾ ਸੀ। ਇਹ ਮਾਮਲਾ ਅੱਜ ਮੁੜ ਗਰਮਾ ਗਿਆ ਜਦੋਂ ਪਾਕਿ ਸੈਨਾ ਨੇ ਕਿਹਾ ਕਿ ਸ਼ਰਧਾਲੂਆਂ ਕੋਲ ਪਾਸਪੋਰਟ ਹੋਣਾ ਲਾਜ਼ਮੀ ਹੈ। ਇਸ ਮਗਰੋਂ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਇੱਕ ਸਾਲ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਦੀ ਲੋੜ ਨਹੀਂ।