ਸਾਡਾ ਵਿਧਾਇਕ ਗ਼ਦਾਰ ਹੈ ਮਾਨ ਸਾਬ੍ਹ, ਸੰਦੋਆ ਬਾਰੇ ਰੋਪੜ ਵਾਲਿਆਂ ਭਗਵੰਤ ਮਾਨ ਨੂੰ ਘੱਲਿਆ ਚਿੱਠਾ

Tags

ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਆਮ ਆਦਮੀ ਪਾਰਟੀ ਦੇ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਨੇ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਜਿੱਤੇ ਹੋÂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ਆਪਣਾ ਅਸਤੀਫਾ ਵਾਪਸ ਲੈਣ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਆਖਿਆ ਹੈ ਕਿ ਉਹਨਾਂ ਨੇ ਨਾ ਸਿਰਫ ਆਪਣੇ ਹਲਕੇ ਦੇ ਲੋਕਾਂ ਨੂੰ ਧੋਖਾ ਦਿੱਤਾ ਬਲਕਿ ਪੰਜਾਬ ਵਿਚ ਜੋ ਇਕ ਤੀਜਾ ਬਦਲ ਉਭਰ ਕੇ ਸਾਹਮਣੇ ਆ ਰਿਹਾ ਸੀ,ਕਿਤੇ ਨਾ ਕਿਤੇ ਉਸ ਵਿਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਨੇ ਕਾਂਗਰਸ ਪਾਰਟੀ ਅਤੇ ਅਕਾਲੀ ਦਲ 'ਤੇ ਵੀ ਤਿੱਖ ਹਮਲੇ ਕੀਤੇ ਅਤੇ ਕਿਹਾ ਕਿ ਪੰਜਾਬ ਦੀ ਜੋ ਹਾਲਤ ਹੈ।

ਇਸ ਵਿਚ ਕੋਹੀ ਸੁਧਾਰ ਨਹੀਂ ਹੋ ਰਿਹਾ ਅਤੇ ਇਸ ਬਦ ਤੋਂ ਬਦਤਰ ਹੁੰਦੀ ਹਾਲਤ ਲਈ ਕਾਂਗਰਸ ਅਤੇ ਅਕਾਲੀ ਦਲ ਦੋਵੇਂ ਹੀ ਜ਼ਿੰਮੇਵਾਰ ਹਨ। ਹਰਪਾਲ ਚੀਮਾ ਨੇ ਕਿਹਾ ਕਿ ਨਾ ਸਿਰਫ ਪੰਜਾਬ ਦੇ ਖਜਾਨਾ ਮੰਤਰੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ ਬਲਕਿ ਪੰਜਾਬ ਦੇ ਗ੍ਰਹਿ ਮੰਤਰੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਲੋਕਾਂ ਦੀਆਂ ਮੁਸ਼ਕਿਲਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤਾਂ ਇਹ ਵੀ ਨਹੀਂ ਪਤਾ ਕਿ ਦਲਿਤਾਂ 'ਤੇ ਉਹਨਾਂ ਦੇ ਰਾਜ ਵਿਚ ਕਿੰਨੇ ਅਤਿਆਚਾਰ ਹੋ ਰਹੇ ਹਨ ਅਤੇ ਲੋਕਾਂ ਵਿਚ ਹਾਹਾਕਾਰ ਮਚੀ ਹੋਈ ਹੈ।