ਸੰਬੋਧਨ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੀ ਫਿਸਲੀ ਜ਼ੁਬਾਨ

Tags

550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਅਸਥਾਨ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤ ਦਾ ਆਉਣਾ ਜਾਰੀ ਹੈ। ਇਸੇ ਦੌਰਾਨ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਬੀਬੀ ਜਗੀਰ ਕੌਰ ਨੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ। ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸਿਰੋਪਾਓ ਪਾ ਕੇ ਸਨਮਾਨਤ ਕੀਤਾ। ਉਹ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਚਲੇ ਗਏ।

ਰਾਸ਼ਟਰਪਤੀ 11.30 ਵਜੇ ਦੇ ਕਰੀਬ ਪੁੱਜੇ। ਰਾਸ਼ਟਰਪਤੀ ਅੱਜ ਪ੍ਰਕਾਸ਼ ਦਿਹਾੜੇ ਉੱਤੇ ਪੱਗ ਬੰਨ੍ਹ ਕੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਉਣ ਲਈ ਪੁੱਜੇ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਪ੍ਰੇਮ ਸਿੰਘ ਚੰਦੂਮਾਜਰਾ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਆਉਣ ਉੱਤੇ ਜੀ ਆਇਆਂ ਕਿਹਾ। ਉਨ੍ਹਾਂ ਨਾਲ ਬੀਬੀ ਜਗੀਰ ਕੌਰ ਤੇ ਹੋਰ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਪੂਰਥਲਾ ਜਿਲ੍ਹੇ ਦਾ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ 14 ਵਰ੍ਹੇ ਰਹੇ। ਪੰਜਾਬ ਸਰਕਾਰ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਇੱਥੇ ਦੋ ਸਾਲਾਂ ਤੱਕ ਸਮੇਂ-ਸਮੇਂ `ਤੇ ਚੱਲਦੇ ਰਹਿਣਗੇ। ਪੰਜਾਬ ਦੇ ਜਿਹੜੇ-ਜਿਹੜੇ ਪਿੰਡਾਂ `ਚ ਸ੍ਰੀ ਗੁਰੂ ਨਾਨਕ ਦੇਵ ਜੀ ਗਏ ਸਨ, ਉਨ੍ਹਾਂ ਸਾਰੇ ਪਿੰਡਾਂ ਤੇ ਸ਼ਹਿਰਾਂ ਨੂੰ ਇੱਕ ਨਵਾਂ ‘ਸ੍ਰੀ ਗੁਰੂ ਨਾਨਕ ਦੇਵ ਮਾਰਗ` ਤਿਆਰ ਕੀਤਾ ਗਿਆ ਹੈ।