ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਤੋਂ ਬਾਅਦ ਪਾਕਿਸਤਾਨ ਨੇ ਫੇਰ ਕਰ ਦਿੱਤਾ ਵਧੀਆ ਕੰਮ

Tags

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਸੰਗਤ ਲਈ ਖੁਸ਼ਖਬਰੀ ਹੈ। ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਇਸ ਸਬੰਧੀ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਦੀ ਸੰਗਤ ਵੀ ਰਜਿਸਟ੍ਰੇਸ਼ਨ ਲਈ ਸ਼੍ਰੋਮਣੀ ਕਮੇਟੀ ਪਾਸੋਂ ਸੁਵਿਧਾ ਪ੍ਰਾਪਤ ਕਰ ਸਕੇਗੀ। ਇਸ ਕਾਰਜ ਲਈ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਵਿਸ਼ੇਸ਼ ਕੇਂਦਰ ਖੋਲ੍ਹਿਆ ਗਿਆ ਹੈ। ਇਸ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੀ ਇਹ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ।

ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਸੁਵਿਧਾ ਦੇਣ ਦਾ ਐਲਾਨ ਕੀਤਾ ਸੀ। ਇਸ ਤਹਿਤ ਵਿਸ਼ੇਸ਼ ਕਾਊਂਟਰ ਬਣਾਏ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਆਨਲਾਈਨ ਫਾਰਮ ਭਰਨ ਦੀ ਮੁਸ਼ਕਲ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਨੇ ਹਰ ਗੁਰਦੁਆਰਾ ਸਾਹਿਬ ਅੰਦਰ ਮੁਲਾਜ਼ਮ ਤਾਇਨਾਤ ਕੀਤੇ ਹਨ।