ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦਾ ਹੋਰ ਸੂਬਿਆਂ ਵਿੱਚ ਪ੍ਰਚਾਰ ਕਰਨ ਲਈ ਪੰਜਾਬ ਪੁਲਿਸ ਦੇ ਦੋ ਮੁਲਾਜ਼ਮ ਸਮਨਦੀਪ ਤੇ ਗੁਰਸੇਵਕ ਸਿੰਘ 9 ਸੂਬਿਆਂ ਦੀ ਆਪਣੀ ਸਾਈਕਲ ਯਾਤਰਾ 'ਤੇ ਨਿਕਲੇ। 29 ਦਿਨਾਂ ਵਿੱਚ 3500 ਕਿਮੀ ਦਾ ਸਫਰ ਤੈਅ ਕਰਨ ਪਿੱਛੋਂ ਦੋਵੇਂ ਮੁਲਾਜ਼ਮ ਮੰਗਲਵਾਰ ਨੂੰ ਬਠਿੰਡਾ ਪਹੁੰਚੇ। ਸਮਨਦੀਪ ਤੇ ਗੁਰਸੇਵਕ ਸਿੰਘ ਅੱਜ ਬਠਿੰਡਾ ਦੇ ਇਤਿਹਾਸਕ ਗੁਰਦੁਆਰੇ ਕਿਲਾ ਮੁਬਾਰਕ ਪਹੁੰਚੇ। ਇੱਥੇ ਉਨ੍ਹਾਂ ਗੁਰਦੁਆਰਾ ਸਾਹਿਬ ਮੱਥਾ ਟੇਕਿਆ। ਉਨ੍ਹਾਂ ਦੱਸਿਆ ਕਿ ਉਹ ਕੇਰਲਾ ਵਿੱਚ ਵਿਆਹ ਸਮਾਗਮ 'ਚ ਪਹੁੰਚੇ ਸੀ, ਜਿੱਥੇ ਉਨ੍ਹਾਂ ਵੇਖਿਆ ਕਿ ਸਥਾਨਕ ਲੋਕਾਂ ਨੂੰ ਗੁਰੂ ਨਾਨਕ ਬਾਰੇ ਕੋਈ ਜਾਣਕਾਰੀ ਨਹੀਂ ਸੀ ਪਰ ਲੋਕ ਬਾਬੇ ਦੀ ਫੋਟੋ ਵੇਖ ਕੇ ਉਨ੍ਹਾਂ ਨੂੰ ਪਛਾਣ ਰਹੇ ਸੀ।
ਇਸ ਤੋਂ ਬਾਅਦ ਉਨ੍ਹਾਂ ਦੇ ਦਿਮਾਗ ਵਿੱਚ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਪ੍ਰਤੀ ਜਾਗਰੂਕ ਕਰਨ ਦਾ ਖਿਆਲ ਆਇਆ ਤੇ ਦੋਵੇਂ ਮੁਲਾਜ਼ਮ ਹੋਰ ਸੂਬਿਆਂ ਨੂੰ ਗੁਰੂ ਸਾਹਿਬ ਪ੍ਰਤੀ ਜਾਗਰੂਕ ਕਰਨ ਲਈ ਤੁਰ ਪਏ। ਦੋਵਾਂ ਮੁਤਾਬਕ ਉਨ੍ਹਾਂ 'ਤੇ ਗੁਰੂ ਨਾਨਕ ਦੇਵ ਜੀ ਦਾ ਆਸ਼ੀਰਵਾਦ ਬਣਿਆ ਰਿਹਾ ਜਿਸ ਕਰਕੇ ਸਫ਼ਰ ਦੌਰਾਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰਸ਼ਾਨੀ ਨਹੀਂ ਆਈ।