ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸੌ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਅੱਜ 6 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇੱਕ ਰੋਜ਼ਾ ਸੈਸ਼ਨ ਬੁਲਾਇਆ ਗਿਆ ਹੈ । ਜਿਸ ਵਿੱਚ ਸ਼ਾਮਿਲ ਹੋ ਰਹੇ ਮੁੱਖ ਮਹਿਮਾਨਾਂ ਚ ਦੇਸ਼ ਦੇ ਉਪ ਰਾਸ਼ਟਰਪਤੀ ਤੋਂ ਇਲਾਵਾ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ,ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਅਤੇ ਹਰਿਆਣਾ ਦੇ ਗਵਰਨਰ ਦੇ ਨਾਮ ਸ਼ਾਮਿਲ ਹਨ, ਇਨ੍ਹਾਂ ਮੁੱਖ ਮਹਿਮਾਨਾਂ ਦੀਆਂ ਕੁਰਸੀਆਂ ਸਪੀਕਰ ਗੈਲਰੀ ਵਿਚ ਹੀ ਲੱਗਣਗੀਆਂ ।ਪਤਾ ਲੱਗਾ ਹੈ ਕਿ ਸਪੀਕਰ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੀ ਮਹਿਮਾਨਾਂ ਦੀ ਕਤਾਰ ਚ ਕੁਰਸੀ ਲਗਾਉਣ ਦੀ ਮੰਗ ਮੰਨਣ ਤੋਂ ਕੋਰੀ ਨਾ ਕਰ ਦਿੱਤੀ ਗਈ ਹੈ ।
ਇਸੇ ਦੌਰਾਨ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਪ੍ਰਬੰਧਕੀ ਢੀਂਡਸਾ ਵੱਲੋਂ ਵਿਧਾਨ ਸਭਾ ਦੇ ਸਪੀਕਰ ਕੇ ਪੀ ਰਾਣਾ ਨੂੰ ਪੱਤਰ ਲੈ ਕੇ ਮੰਗ ਕੀਤੀ ਗਈ ਹੈ ਕਿ ਪੰਜ ਵਾਰ ਪੰਜਾਬ ਦੇ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੁਰਸੀ ਵੀ ਮੁੱਖ ਮਹਿਮਾਨਾਂ ਦੇ ਨਾਲ ਲਗਾਈ ਜਾਵੇ । ਦੂਜੇ ਪਾਸੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਵਿਧਾਇਕਾਂ ਦੀ ਪੁਲਸ ਵੈਰੀਫਿਕੇਸ਼ਨ ਕਰਵਾਉਣ ਦਾ ਸਖ਼ਤ ਵਿਰੋਧ ਕੀਤਾ ਹੈ । ਵਿਧਾਇਕ ਦਲ ਦੇ ਨੇਤਾ ਚੀਮਾ ਨੇ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਲੋਕਤੰਤਰੀ ਢੰਗ ਨਾਲ ਚੁਣੇ ਗਏ ਅਤੇ ਲੱਖਾਂ ਲੋਕਾਂ ਦੀ ਨੁਮਾਇੰਦਗੀ ਕਰਨ ਵਾਲੇ ਵਿਧਾਇਕਾਂ ਦੀ ਪੁਲਸ ਵੈਰੀਫਿਕੇਸ਼ਨ ਕਰਵਾਉਣਾ ਉਨ੍ਹਾਂ ਦੀ ਤੋਹੀਨ ਹੈ ।