ਸ਼੍ਰੋਮਣੀ ਕਮੇਟੀ ਨੇ ਚੁਣਿਆ ਨਵਾਂ ਪ੍ਰਧਾਨ, ਬੀਬੀ ਜਗੀਰ ਕੌਰ ਨੇ ਖੜ੍ਹੇ ਹੋ ਕੇ ਬੋਲਿਆ ਜਦੋਂ ਨਾਂ ਤਾਂ..

Tags

ਲੰਬੇ ਸੰਘਰਸ਼ ਤੇ ਵੱਡੀਆਂ ਕੁਰਬਾਨੀਆਂ ਨਾਲ ਹੋਂਦ 'ਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਬਾਦਲ ਪਰਿਵਾਰ ਨੇ ਆਪਣੇ ਸਵਾਰਥ ਲਈ ਮਿੱਟੀ 'ਚ ਮਿਲਾਉਣ ਦੀ ਕੋਈ ਕਸਰ ਨਹੀਂ ਛੱਡੀ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਾਦਲਾਂ ਦੇ ਟੱਬਰ ਨੇ ਆਪਣੇ ਸਿਆਸੀ ਤੇ ਨਿੱਜੀ ਮੁਫਾਦਾਂ ਲਈ ਸ਼੍ਰੋਮਣੀ ਕਮੇਟੀ ਨੂੰ ਹਥਿਆਰ ਵਾਂਗ ਵਰਤਿਆ ਹੈ। ਇਸ ਸਵਾਰਥੀ ਨੀਤੀ ਤਹਿਤ ਬਾਦਲ ਪਰਿਵਾਰ ਆਪਣੀ ਜੇਬ 'ਚੋਂ ਪਰਚੀ ਰਾਹੀਂ ਹਮੇਸ਼ਾ ਕਮਜ਼ੋਰ ਨਿਰਭਰ, ਪਰਜੀਵੀ ਤੇ ਨਿਰਾਧਾਰ ਸਖਸ਼ ਨੂੰ ਐਸਜੀਪੀਸੀ ਦੀ ਕਮਾਨ ਸੌਂਪਦੇ ਆਏ ਹਨ। ਪਹਿਲਾਂ ਅਵਤਾਰ ਸਿੰਘ ਮੱਕੜ ਤੇ ਹੁਣ ਗੋਬਿੰਦ ਸਿੰਘ ਲੌਂਗੋਵਾਲ ਇਸ ਦੀ ਸਟੀਕ ਮਿਸਾਲ ਹਨ।

ਐਸਜੀਪੀਸੀ ਦੇ ਜਨਰਲ ਇਜਲਾਸ ਦੀ ਆੜ ਥੱਲੇ ਸੁਖਬੀਰ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ ਜਿਸ 'ਲਿਫ਼ਾਫ਼ਾ ਕਲਚਰ' ਰਾਹੀਂ ਗੋਬਿੰਦ ਸਿੰਘ ਲੌਂਗੋਵਾਲ ਨੂੰ ਇੱਕ ਵਾਰ ਫਿਰ ਪ੍ਰਧਾਨ ਤੇ ਆਪਣੇ ਖੁਸ਼ਾਮਦੀਦਾਂ ਨੂੰ ਦੂਸਰੀਆਂ ਅਹੁਦੇਦਾਰੀਆਂ ਵੰਡੀਆਂ ਹਨ, ਇਹ ਨਾ ਕੇਵਲ ਸਮੁੱਚੇ ਸਿੱਖ ਪੰਥ ਨਾਲ ਸਗੋਂ ਜਮਹੂਰੀ ਵਿਵਸਥਾ ਨਾਲ ਖਿਲਵਾੜ ਹੈ। 'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਇਹ ਸਖ਼ਤ ਟਿੱਪਣੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਕੁਲਵੰਤ ਸਿੰਘ ਪੰਡੋਰੀ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ ਤੇ ਕੋਰ ਕਮੇਟੀ ਮੈਂਬਰ ਗੁਰਦਿੱਤ ਸਿੰਘ ਸੇਖੋਂ ਤੇ ਹਰਚੰਦ ਸਿੰਘ ਬਰਸਟ ਨੇ ਕੀਤੀ ਹੈ।