ਕਾਂਗਰਸ ਤੋਂ ਇਸ ਵਿਧਾਇਕ ਨੇ ਦਿੱਤਾ ਅਸਤੀਫਾ, ਆਪ ਵਿੱਚ ਜਾਣ ਦਾ ਐਲਾਨ

Tags

ਆਮ ਆਦਮੀ ਪਾਰਟੀ (ਆਪ) ਦੇ ਬਾਗੀ ਨੇਤਾ ਸੁਖਪਾਲ ਸਿੰਘ ਖਹਿਰਾ ਤੋਂ ਬਾਅਦ, ਕਾਂਗਰਸ ਦਾ ਹੱਥ ਫੜਨ ਵਾਲੇ ਆਪ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਵੀ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਹੈ। ਜਿਸ ਦੀ ਪੁਸ਼ਟੀ ਅਮਰਜੀਤ ਸਿੰਘ ਸੰਦੋਆ ਨੇ ਆਪ ਕੀਤੀ ਹੈ। ਸੰਦੋਆ ਦਾ ਅਸਤੀਫ਼ਾ ਵਾਪਸ ਲੈਣ ਦਾ ਫੈਸਲਾ ਆਪ ਲਈ ਰਾਹਤ ਭਰਿਆ ਹੈ। ਇਸ ਤੋਂ ਪਹਿਲਾਂ 22 ਅਕਤੂਬਰ ਨੂੰ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ।ਦੱਸ ਦਈਏ ਕਿ ਅਮਰਜੀਤ ਸਿੰਘ ਸੰਦੋਆ 4 ਮਈ ਨੂੰ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ‘ਚ ਸ਼ਾਮਲ ਹੋ ਗਏ ਸਨ।

ਸੰਦੋਆ ਨੇ ਕਾਂਗਰਸ ਵਿਚ ਸ਼ਾਮਲ ਹੋਣ ਸਮੇਂ ਆਪ ਲੀਡਰਸ਼ਿਪ ਨੂੰ ਬਿਲਕੁਲ ਵੀ ਖ਼ਬਰ ਨਹੀਂ ਸੀ ਹੋਣ ਦਿੱਤੀ। ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਸੰਦੋਆ ਨੇ ਬਤੌਰ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਤਕਨੀਕੀ ਕਾਰਨਾਂ ਕਰਕੇ ਸਪੀਕਰ ਨੇ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਸੀ। ਇਸ ਤੋਂ ਪਹਿਲਾਂ 29 ਅਪ੍ਰੈਲ ਨੂੰ ਆਪ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਵੀ ਕਾਂਗਰਸ ਦਾ ਪੱਲ੍ਹਾ ਫੜ ਲਿਆ ਸੀ। ਆਪ ਦੇ ਅੱਧੀ ਦਰਜ਼ਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਆਪ ਤੋਂ ਬਾਗ਼ੀ ਹੋ ਗਏ ਸਨ ਅਤੇ ਸੰਦੋਆ ਤੇ ਮਾਨਸ਼ਾਹੀਆਂ ਵਲੋਂ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਆਪ ਲਈ ਵੱਡਾ ਰਾਜਸੀ ਸੰਕਟ ਖੜ੍ਹਾ ਹੋ ਗਿਆ ਸੀ।

ਦੱਸ ਦਈਏ ਕਿ ਪਿਛਲੇ ਮਹੀਨੇ ਮਾਸਟਰ ਬਲਦੇਵ ਸਿੰਘ ਵੀ ਆਪ ਪਾਰਟੀ ਵਿਚ ਵਾਪਸ ਆਏ ਸਨ। ਜਿਸ ਤੋਂ ਬਾਅਦ ਆਪ ਲੀਡਰਸ਼ਿਪ ਨੇ ਰੁੱਸੇ ਵਿਧਾਇਕਾਂ ਨੂੰ ਮਨਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਸੀ। ਜਿਸ ਤੋਂ ਬਾਅਦ ਅਮਰਜੀਤ ਸਿੰਘ ਸੰਦੋਆ ਨੇ ਬੀਤੇ ਸ਼ਨੀਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਵਿਧਾਇਕ ਪਦ ਤੋਂ ਦਿੱਤਾ ਗਿਆ ਅਸਤੀਫ਼ਾ ਵਾਪਸ ਲੈ ਲਿਆ।