ਆ ਗਿਆ ਸਿੱਧੂ ਮੂਸੇਵਾਲਾ ਦਾ ਠੋਕਵਾਂ ਜਵਾਬ, ਮਾਨ ਨਾਲ ਲਿਆ ਪੰਗਾ

ਪੰਜਾਬੀ ਗਾਇਕ ਬੱਬੂ ਮਾਨ ਤੇ ਜੱਸ ਮਾਣਕ ਦੋਵਾਂ ਗਾਇਕਾਂ ਦੀ ਇਕੱਠਿਆਂ ਦੀ ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਸ਼ੇਅਰ ਕੀਤੀ ਜਾ ਰਹੀ ਹੈ। ਇਸ ਤਸਵੀਰ ‘ਚ ਬੱਬੂ ਮਾਨ ਤੇ ਜੱਸ ਮਾਣਕ ਇੱਕ-ਦੂਜੇ ਨੂੰ ਗਰਮਜੋਸ਼ੀ ਦੇ ਨਾਲ ਮਿਲਦੇ ਹੋਏ ਨਜ਼ਰ ਆ ਰਹੇ ਹਨ। ਫੈਨਜ਼ ਵੱਲੋਂ ਤਸਵੀਰ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਉਧਰ ਜੱਸ ਮਾਣਕ ਨੇ ਵੀ ਆਪਣੇ ਰੋਮਾਂਟਿਕ ਤੇ ਚੱਕਵੀਂ ਬੀਟ ਵਾਲੇ ਗੀਤਾਂ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਅਹਿਮ ਜਗ੍ਹਾ ਬਣਾ ਲਈ ਹੈ। ਉਨ੍ਹਾਂ ਨੇ ਪਰਾਡਾ, ਲਹਿੰਗਾ, ਸੂਟ ਪੰਜਾਬੀ, ਗਰਲਫ੍ਰੈਂਡ, ਵਿਆਹ ਵਰਗੇ ਗੀਤਾਂ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਹਨ। ਹਾਲ ਹੀ ‘ਚ ਜੱਸ ਮਾਣਕ ਆਪਣੇ ਨਵੇਂ ਗੀਤ ‘ਤੇਰਾ ਮੇਰਾ ਵਿਆਹ’ ਦੇ ਆਡੀਓ ਨਾਲ ਦਰਸ਼ਕਾਂ ਦੇ ਸਨਮੁਖ ਹੋ ਚੁੱਕੇ ਹਨ। ਇਸ ਗਾਣੇ ਨੂੰ ਵੀ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।

ਜੇ ਗੱਲ ਕਰੀਏ ਬੱਬੂ ਮਾਨ ਦੀ ਤਾਂ ਉਹ ਪੰਜਾਬੀ ਇੰਡਸਟਰੀ ਦੇ ਅਜਿਹੇ ਦਿੱਗਜ ਗਾਇਕ ਨੇ ਜਿਨ੍ਹਾਂ ਦੀ ਲੰਮੀ-ਚੌੜੀ ਕੱਟੜ ਫੈਨ ਫਾਲੋਇੰਗ ਹੈ। ਉਨ੍ਹਾਂ ਦੇ ਗੀਤਾਂ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਦਿੱਤਾ ਜਾਂਦਾ ਹੈ। ਹਾਲ ਹੀ ‘ਚ ਉਹ ਧਾਰਮਿਕ ਗੀਤ ‘ਲਾਂਘਾ’ ਨਾਲ ਦਰਸ਼ਕਾਂ ਰੁ-ਬ-ਰੂ ਹੋਏ ਸਨ। ਇਸ ਤੋਂ ਇਲਾਵਾ ‘ਸੁੱਚਾ ਸੂਰਮਾ’ ਟਾਈਟਲ ਹੇਠ ਬਣ ਰਹੀ ਪੰਜਾਬੀ ਫ਼ਿਲਮ ‘ਚ ਲੀਡ ਰੋਲ ‘ਚ ਨਜ਼ਰ ਆਉਣਗੇ। ਇਹ ਫ਼ਿਲਮ ਅਗਲੇ ਸਾਲ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗੀ। ਪਰ ਉਨ੍ਹਾਂ ਦੇ ਫੈਨਜ਼ ਚ ਇਸ ਫ਼ਿਲਮ ਨੂੰ ਲੈ ਕੇ ਹੁਣ ਤੋਂ ਹੀ ਕਾਫੀ ਉਤਸੁਕਤਾ ਦੇਖਣ ਨੂੰ ਮਿਲ ਰਹੀ ਹੈ।