ਇਸ ਕੁੜੀ ਨੇ ਖੋਲ੍ਹੇ ਗੁੱਝੇ ਭੇਦ, ਗੱਲਾਂ ਸੁਣ ਲੂੰ-ਕੰਢੇ ਹੋਣਗੇ ਖੜ੍ਹੇ

Tags

ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗ ਮੇਲ ਸਿੰਘ ਉਰਫ਼ ਜੱਗੂ ਦੀ ਮੌ ਤ ਮਗਰੋਂ ਰੋਸ ਪ੍ਰਦਰਸ਼ਨ ਜਾਰੀ ਹੈ। ਪਰਿਵਾਰਕ ਮੈਂਬਰ 50 ਲੱਖ ਰੁਪਏ ਮੁਆਵਜ਼ੇ ਤੇ ਸਰਕਾਰੀ ਨੌਕਰੀ ਲਈ ਅੜੇ ਹੋਏ ਹਨ। ਕਿਸਾਨ ਤੇ ਸਮਾਜਿਕ ਜਥੇਬੰਦੀਆਂ ਲੰਘੀ ਰਾਤ ਵੀ ਧਰਨੇ 'ਤੇ ਬੈਠੀਆਂ ਰਹੀਆਂ। ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਰਾਜੀ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਹੁਕਮ ਜਾਰੀ ਕਰਦਿਆਂ ਇਸ ਘਟਨਾ ਦੀ ਸਮਾਂਬੱਧ ਜਾਂਚ ਤੇ ਮਿਸਾਲੀ ਸਜ਼ਾਵਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।

ਉਨ੍ਹਾਂ ਕਿਹਾ ਹੈ ਕਿ ਦੋਸ਼ੀਆਂ ਨੂੰ ਤਿੰਨ ਮਹੀਨੇ ਦੇ ਅੰਦਰ-ਅੰਦਰ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇ।ਪਰਿਵਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਮ੍ਰਿ ਤਕ ਜਹ ਮੇਲ ਦੀ ਲਾ ਸ਼ ਦਾ ਸਸਕਾਰ ਕਰਨਗੇ। ਇਸ ਲਈ ਲਾ ਸ਼ ਅਜੇ ਵੀ ਪੀਜੀਆਈ ਵਿੱਚ ਹੀ ਪਈ ਹੈ। ਸਰਕਾਰੀ ਭਰੋਸੇ ਦੇ ਬਾਵਜੂਦ ਪਰਿਵਾਰ ਨੇ ਜਗ ਮੇਲ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਤੱਕ 50 ਲੱਖ ਰੁਪਏ ਮੁਆਵਜ਼ੇ ਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਪੂਰੀ ਨਹੀਂ ਹੁੰਦੀ ਹੈ, ਉਦੋਂ ਤੱਕ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ ਤੇ ਲਾਸ਼ ਮੌਰਚਰੀ ਵਿੱਚ ਹੀ ਪਈ ਰਹਿਣ ਦਿੱਤੀ ਜਾਵੇਗੀ।