ਸੰਗਰੂਰ ਵਿੱਚ ਭਿੜੇ ਭੱਠਲ ਤੇ ਲੱਖਾ ਸਿਧਾਣਾ, ਹੋਏ ਮਿਹਣੋ ਮਿਹਣੀ

Tags

ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਵਸਨੀਕ ਕੁਝ ਗੁੰਡਿਆਂ ਦੇ ਹਮਲੇ ਕਾਰਨ ਗੰਭੀਰ ਜ਼ਖ਼ਮੀ ਹੋਏ ਦਲਿਤ ਨੌਜਵਾਨ ਜਗਮੇਲ ਸਿੰਘ ਉਰਫ਼ ਜੱਗੂ ਦੀ ਪੀਜੀਆਈ ’ਚ ਹੋਈ ਮੌ ਤ ਉਪਰੰਤ ਪਰਿਵਾਰਕ ਮੈਂਬਰ ਅੱਜ ਦੂਸਰੇ ਦਿਨ ਵੀ ਆਪਣੀ ਮੰਗ ’ਤੇ ਅੜੇ ਰਹੇ। ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਹੁਕਮ ਜਾਰੀ ਕਰਦਿਆਂ ਇਸ ਘਟਨਾ ਦੀ ਸਮਾਂਬੱਧ ਜਾਂਚ ਅਤੇ ਮਿਸਾਲੀ ਸਜ਼ਾਵਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਜਗਮੇਲ ਦਾ ਪੋਸਟਮਾ ਰਟਮ ਕਰਵਾਉਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ 50 ਲੱਖ ਰੁਪਏ ਮੁਆਵਜ਼ੇ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਪੂਰੀ ਨਹੀਂ ਹੁੰਦੀ ਹੈ, ਉਦੋਂ ਤੱਕ ਉਹ ਪੋਸ ਟਮਾਰਟਮ ਨਹੀਂ ਕਰਵਾਉਣਗੇ ਅਤੇ ਲਾ ਸ਼ ਮੌਰਚਰੀ ਵਿਚ ਹੀ ਪਈ ਰਹਿਣ ਦਿੱਤੀ ਜਾਵੇਗੀ।

ਪੀਜੀਆਈ ’ਚ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਮਿਲਣ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਲਹਿਰਾਗਾਗਾ ਦੇ ਐੱਸਡੀਐੱਮ ਪਹੁੰਚੇ ਜਿਨ੍ਹਾਂ ਨੇ ਮੌਕੇ ’ਤੇ ਪਰਿਵਾਰ ਨੂੰ ਸਵਾ ਅੱਠ ਲੱਖ ਰੁਪਏ ਅਤੇ ਇੱਕ ਮੈਂਬਰ ਨੂੰ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਭਰੋਸਾ ਦਿਵਾਇਆ ਪ੍ਰੰਤੂ ਪਰਿਵਾਰ ਨੇ ਇਸ ਨੂੰ ਠੁਕਰਾ ਦਿੱਤਾ। ਪਰਿਵਾਰ ਵੱਲੋਂ ਰੱਖੀ ਗਈ ਮੰਗ ਬਾਰੇ ਮੰਤਰੀ ਨੇ ਕਿਹਾ ਕਿ ਇਸ ਬਾਰੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਦੇਸ਼ ਤੋਂ ਪਰਤਣ ਮਗਰੋਂ ਹੀ ਕੁਝ ਕਿਹਾ ਜਾ ਸਕਦਾ ਹੈ। ਇਸ ’ਤੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਵਿਦੇਸ਼ ਤੋਂ ਨਹੀਂ ਆ ਜਾਂਦੇ, ਉਹ ਉਡੀਕ ਕਰਨਗੇ।