ਵਿਧਾਨ ਸਭਾ ਵਿੱਚ ਮਤਾ ਪਾਸ, ਬਾਦਲਾਂ ਨੂੰ ਝਟਕਾ

Tags

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਦੂਜੇ ਦਿਨ ਦੀ ਕਾਰਵਾਈ ਦੌਰਾਨ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਸ੍ਰੀ ਦਰਬਾਰ ਸਾਹਿਬ 'ਚ ਬੀਬੀਆਂ ਦੇ ਕੀਰਤਨ ਕਰਨ ਬਾਰੇ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬੀਬੀਆਂ ਲਈ ਸ੍ਰੀ ਦਰਬਾਰ ਸਾਹਿਬ 'ਚ ਕੀਰਤਨ ਕਰਨ ਦੀ ਆਗਿਆ ਹੋਣੀ ਚਾਹੀਦੀ ਹੈ।ਪੰਜਾਬ ਵਿਧਾਨ ਸਭਾ ਵੱਲੋਂ ਅੱਜ ਜਗਤ ਗੁਰੂ ਨਾਨਕ ਦੇਵ ਜੀ ਓਪਨ ਯੂਨੀਵਰਸਿਟੀ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਅਕਾਲੀ ਦਲ ਦੇ ਮੈਂਬਰਾਂ ਨੇ ਇਸ ਬਿੱਲ ’ਤੇ ਹੋਈ ਬਹਿਸ ਦੌਰਾਨ ਮੰਗ ਕੀਤੀ ਕਿ ਇਹ ਯੂਨੀਵਰਸਿਟੀ ਪਟਿਆਲਾ ਦੀ ਥਾਂ ਸੁਲਤਾਨਪੁਰ ਲੋਧੀ ਵਿਚ ਸਥਾਪਤ ਕੀਤੀ ਜਾਣੀ ਚਾਹੀਦੀ ਸੀ।

ਇਸ 'ਤੇ ਅਕਾਲੀ ਨੇਤਾ ਪਰਮਿੰਦਰ ਸਿੰਘ ਢੀਂਡਸਾ ਨੇ ਮਤੇ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਮਾਮਲਾ ਐੱਸ. ਜੀ. ਪੀ. ਸੀ. ਦਾ ਹੈ ਪਰ ਢੀਂਡਸਾ ਵਲੋਂ ਵਿਰੋਧ ਦੇ ਬਾਵਜੂਦ ਵਿਧਾਨ ਸਭਾ ਦੇ ਸਪੀਕਰ ਵਲੋਂ ਸਦਨ 'ਚ ਮਤਾ ਪੇਸ਼ ਕਰ ਦਿੱਤਾ ਗਿਆ ਅਤੇ ਸਦਨ 'ਚ ਸਰਵ ਸਹਿਮਤੀ ਨਾਲ ਇਹ ਮਤਾ ਪਾਸ ਹੋ ਗਿਆ। ਸਰਕਾਰ ਵੱਲੋਂ ਇਹ ਯੂਨੀਵਰਸਿਟੀ ਪਟਿਆਲਾ ’ਚ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਬਿੱਲ ’ਤੇ ਹੋਈ ਬਹਿਸ ਵਿਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ‘ਆਪ’ ਦੇ ਪ੍ਰੋਫ਼ੈਸਰ ਬੁੱਧ ਰਾਮ ਅਦਿ ਨੇ ਹਿੱਸਾ ਲਿਆ। ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਦਾ ਉਦੇਸ਼ ਸਪੱਸ਼ਟ ਨਹੀਂ ਕੀਤਾ ਗਿਆ। ਇਹ ਬਿੱਲ ਉਚੇਰੀ ਸਿੱਖਿਆ ਬਾਰੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਲਿਆਂਦਾ ਗਿਆ ਸੀ ਤੇ ਸਦਨ ਵੱਲੋਂ ਪਾਸ ਕਰ ਦਿੱਤਾ ਗਿਆ।