ਸ੍ਰੀ ਦਰਬਾਰ ਸਾਹਿਬ ਪਹੁੰਚੇ ਸਿੱਧੂ ਮੂਸੇਵਾਲਾ ਦਾ ਨਵਾਂ ਕਾਂਢ

‘ਧੱਕਾ’,ਡਾਲਰਾਂ ਵਾਂਗੂੰ ਨੀ ਨਾਮ ਸਾਡਾ ਚੱਲਦਾ, ਸਣੇ ਕਈ ਹਿੱਟ ਗੀਤ ਦੇਣ ਵਾਲੇ ਸਿੱਧੂ ਮੂਸੇਵਾਲਾ ਨੇ ਸ੍ਰੀ ਦਰਬਾਰ ਸਾਹਿਬ ‘ਚ ਮੱਥਾ ਟੇਕਿਆ ।ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਅਤੇ ਉਨ੍ਹਾਂ ਦੇ ਹੋਰ ਪਰਿਵਾਰਿਕ ਮੈਂਬਰ ਵੀ ਨਜ਼ਰ ਆਏ । ਸਿੱਧੂ ਮੂਸੇਵਾਲਾ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਆਪਣੇ ਗੀਤਾਂ ਕਾਰਨ ਉਹ ਕਾਫੀ ਚਰਚਾ ‘ਚ ਰਹਿੰਦੇ ਹਨ । ਪਿੱਛੇ ਜਿਹੇ ਉਨ੍ਹਾਂ ਦਾ ਇੱਕ ਗੀਤ ਧੱਕਾ ਲੀਕ ਹੋ ਗਿਆ ਸੀ ਜਿਸ ‘ਚ ਸਿੱਧੂ ਮੂਸੇਵਾਲਾ ਦਾ ਸਾਥ ਅਫਸਾਨਾ ਖ਼ਾਨ ਨੇ ਦਿੱਤਾ ਸੀ ।ਪਰ ਉਹ ਰਿਲੀਜ਼ ਤੋਂ ਪਹਿਲਾਂ ਹੀ ਸਰੋਤਿਆਂ ਦੀ ਜ਼ੁਬਾਨ ‘ਤੇ ਚੜ੍ਹ ਚੁੱਕਿਆ ਹੈ।

ਤੁਹਾਨੂੰ ਦੱਸ ਦਈਏ ਕਿ ਅੜਬ ਮੁਟਿਆਰਾਂ ਗਾਣੇ ਨੂੰ ਲੈ ਕੇ ਵਿਵਾਦ ਹੋਇਆ ਸੀ। ਗਾਣੇ ‘ਚ ਮਾਈ ਭਾਗੋ ਦੇ ਜ਼ਿਕਰ ‘ਤੇ ਵਿਵਾਦ ਹੋਇਆ ਸੀ। ਵਿਵਾਦ ਨੂੰ ਲੈ ਕੇ ਸਿੱਧੂ ਮੂਸੇ ਵਾਲਾ ਮੁਆਫੀ ਮੰਗ ਚੁੱਕਾ ਹੈ। ਮਾਈ ਭਾਗੋ ਵਿਵਾਦ ਮਗਰੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਹਿਲੀ ਵਾਰ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ, ਜਿਥੇ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਨਹੀਂ ਹੋ ਸਕੀ।