ਕਰਤਾਰਪੁਰ ਲਾਂਘੇ ਨੂੰ ਲੈ ਕੇ ਸ਼ਰਧਾਲੂਆਂ ‘ਚ ਬਹੁਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ , ਅਜਿਹੇ ‘ਚ ਖਾਸ ਤੌਰ ‘ਤੇ ਸੰਗਤਾਂ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਪਾਸਪੋਰਟ ਦੀ ਸ਼ਰਤ ਨੂੰ ਹਟਾ ਦਿੱਤਾ ਗਿਆ ਹੈ , ਹੁਣ ਦਰਸ਼ਨਾਂ ਲਈ ਸਿਰਫ ਵੈਧ ID ਦੀ ਹੀ ਜਰੂਰਤ ਹੋਵੇਗੀ। ਇਸ ਤੋਂ ਇਲਾਵਾ ਹੁਣ 10 ਦਿਨ ਪਹਿਲਾਂ ਐਡਵਾਂਸ ਬੁਕਿੰਗ ਵੀ ਨਹੀਂ ਕਰਵਾਉਣੀ ਪਵੇਗੀ , ਸ਼ਰਧਾਲੂ ਕਿਸੇ ਸਮੇਂ ਵੀ ਯਾਤਰਾ ਕਰਨ ਲਈ ਅਪਲਾਈ ਕਰ ਸਕਣਗੇ। ਦੱਸ ਦੇਈਏ ਕਿ ਪੰਜ ਹਜ਼ਾਰ ਸ਼ਰਧਾਲੂ ਹਰ ਰੋਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ ।
ਕਰਤਾਰਪੁਰ ਸਾਹਿਬ ਲੰਘੇ ਨੂੰ 9 ਨਵੰਬਰ ਖੋਲਿਆ ਜਾਵੇਗਾ। ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਰਨਗੇ।ਇਹ ਹੀ ਨਹੀਂ , ਚਰਚਾ ਦਾ ਵਿਸ਼ਾ ਬਣੀ ਰਹੀ ਫੀਸ ‘ਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਕਿ ਲਾਂਘੇ ਦੇ ਉਦਘਾਟਨ ਵਾਲੇ ਦਿਨ ਜਾਣ ਵਾਲੇ ਜੱਥੇ ਤੋਂ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ , ਉਥੇ ਹੀ ਬਾਕੀ ਦਿਨ 20 ਡਾਲਰ ਫ਼ੀਸ ਵਸੂਲੀ ਵਾਲੇ ਫੈਸਲੇ ਨੂੰ ਨਹੀਂ ਬਦਲਿਆ ਗਿਆ।