ਭਗਵੰਤ ਮਾਨ ਨੇ ਕਰਤਾ ਵੱਡਾ ਐਲਾਨ, ਰਾਤੋ ਰਾਤ ਹੋਵੇਗਾ ਫੈਸਲਾ

Tags

ਸੰਗਰੂਰ ਦੇ ਪਿੰਡ ਚੰਗਾਲੀ ਵਾਲਾ ਦੇ ਜਗ ਮੇਲ ਸਿੰਘ ਦੀ ਮੌ ਤ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਜਦੋਂ ਸਮਾਜ ਦੇ ਸਾਰੇ ਵਰਗਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ ਤਾਂ ਅਜਿਹੇ ਸਮੇਂ ਮੁੱਖ ਮੰਤਰੀ 14 ਦਿਨਾਂ ਲਈ ਛੁੱਟੀਆਂ ਮਨਾਉਣ ਯੂਰਪ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਲੋਕਾਂ ਪ੍ਰਤੀ ਲਾਪ੍ਰਵਾਹੀ ਹੈਰਾਨ ਕਰਨ ਵਾਲੀ ਹੈ। ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਇਹ ਮੁੱਦਾ ਪਾਰਲੀਮੈਂਟ ਵਿੱਚ ਉਠਾਉਣਗੇ।

ਉਨ੍ਹਾਂ ਕਿਹਾ ਕਿ ਇਸ ਲਈ ਦੂਜੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਵੀ ਨਾਲ ਲਿਆ ਜਾਵੇਗਾ ਤਾਂ ਜੋ ਪੰਜਾਬ ਸਰਕਾਰ 'ਤੇ ਦਬਾਅ ਬਣ ਸਕੇ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮਿਲਣਗੇ। ਭਗਵੰਤ ਮਾਨ ਨੇ ਪਾਰਟੀ ਲੀਡਰਾਂ ਤੇ ਵਰਕਰਾਂ ਨੂੰ ਕਿਹਾ ਕਿ ਨੌਜਵਾਨ ਦੇ ਪਰਿਵਾਰ ਦਾ ਡਟ ਕੇ ਸਾਥ ਦਿੱਤਾ ਜਾਵੇ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਦਲਿਤਾਂ 'ਤੇ ਅੱਤਿਆਚਾਰਾਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਤੇ ਜਗ ਮੇਲ ਦੇ ਤਾਜ਼ਾ ਮਾਮਲੇ ਨੇ ਹਰ ਸੰਵੇਦਨਸ਼ੀਲ ਪੰਜਾਬੀ ਨੂੰ ਝੰ ਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਮੁੱਖ ਮੰਤਰੀ ਵੱਲੋਂ ਸੂਬੇ ਦੇ ਮਾਮਲਿਆਂ ਵਿੱਚ ਰਤੀ ਭਰ ਵੀ ਦਿਲਚਸਪੀ ਨਾ ਲੈਣ ਕਰਕੇ ਵਾਪਰਿਆ ਹੈ।