ਲਓ ਜੀ ਸੁਖਜਿੰਦਰ ਰੰਧਾਵਾ ਦਾ ਖ਼ੁਲਾਸਾ, ਆਹ ਲੀਡਰ ਨੇ ਵੀਡੀਓ ਵਾਇਰਲ ਕੀਤੀ | 100 ਕਰੋੜ ਠੋਕਿਆ

Tags

ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਵੀਡੀਓ ਨੇ ਪੰਜਾਬ ਦਾ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸੁਖਜਿੰਦਰ ਰੰਧਾਵਾ ਖਿਲਾਫ ਕਾਰਵਾਈ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ। ਉਧਰ, ਰੰਧਾਵਾ ਇਸ ਮਾਮਲੇ ਨੂੰ ਲੈ ਕੇ ਪੁਲਿਸ ਕੋਲ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਰੰਧਾਵਾ ਇੱਜ਼ਤਦਾਰ ਵਿਅਕਤੀ ਹਨ ਤੇ ਨਿਊਜ਼ ਚੈਨਲਾਂ ਵੱਲੋਂ ਵਿਰੋਧੀਆਂ ਨਾਲ ਮਿਲ ਕੇ ਰੰਧਾਵਾ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੇ ਨਾਲ ਹੀ ਰੰਧਾਵਾ ਦੇ ਵਕੀਲ ਨੇ ਦੱਸਿਆ ਕਿ ਉਹ ਇਨਸਾਫ਼ ਲਈ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ ਤੇ ਸਬੰਧਤ ਨਿਊਜ਼ ਚੈਨਲਾਂ ਤੇ ਇੱਕ ਖ਼ਾਸ ਨਿਊਜ਼ ਚੈਨਲ ਸਮੇਤ ਉਸ ਦੇ ਤਿੰਨ ਨੁਮਾਇੰਦਿਆਂ ਤੇ 100 ਕਰੋੜ ਦਾ ਦਾਅਵਾ ਕਰਨਗੇ।

ਰੰਧਾਵਾ ਵੱਲੋਂ ਐਸਐਸਪੀ ਬਟਾਲਾ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਖ਼ਾਸਕਰ ਇੱਕ ਨਿਊਜ਼ ਚੈਨਲ ਤੇ ਉਸ ਦੇ ਤਿੰਨ ਨੁਮਾਇੰਦਿਆਂ ਦੇ ਬਕਾਇਦਾ ਨਾਂ ਵੀ ਦਰਜ ਕੀਤੇ ਗਏ ਹਨ। ਅੱਜ ਰੰਧਾਵਾ ਆਪਣੇ ਵਕੀਲ ਸਮੇਤ ਬਟਾਲਾ ਪਹੁੰਚੇ ਤੇ ਐਸਐਸਪੀ ਉਪਿੰਦਰਜੀਤ ਘੁੰਮਣ ਕੋਲ ਸ਼ਿਕਾਇਤ ਦਰਜ ਕਰਵਾਈ। ਐਸਐਸਪੀ ਨੂੰ ਸ਼ਿਕਾਇਤ ਪੱਤਰ ਦਿੰਦਿਆਂ ਰੰਧਾਵਾ ਦੇ ਵਕੀਲ ਨਵੀਨ ਗੁਪਤਾ ਨੇ ਕਿਹਾ ਕਿ ਵਾਇਰਲ ਵੀਡੀਓ ਦੋ ਸਾਲ ਪੁਰਾਣੀ ਹੈ ਤੇ ਗ਼ਲਤ ਢੰਗ ਨਾਲ ਐਡਿਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੁਝ ਨਿਊਜ਼ ਚੈਨਲ ਵੱਲੋਂ ਬਿਨਾ ਤੱਥਾਂ ਦੀ ਪੜਤਾਲ ਕੀਤਿਆਂ ਇਸ ਵੀਡੀਓ ਨੂੰ ਪ੍ਰਸਾਰਿਤ ਕਰ ਦਿੱਤਾ ਗਿਆ ਹੈ।