1984 ਬਾਰੇ ਡਾ. ਮਨਮੋਹਨ ਸਿੰਘ ਨੇ ਦਿੱਤਾ ਵੱਡਾ ਬਿਆਨ, ਠੋਕੀ ਕਾਂਗਰਸ

Tags

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਚੁਰਾਸੀ ਸਿੱਖ ਕਤ ਲੇਆਮ ਬਾਰੇ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਉਸ ਵੇਲੇ ਦੇ ਗ੍ਰਹਿ ਮੰਤਰੀ ਨਰਸਿਮ੍ਹਾ ਰਾਓ 1984 ਵਿੱਚ ਇੰਦਰ ਕੁਮਾਰ ਗੁਜਰਾਲ ਦੀ ਸਲਾਹ ਮੰਨ ਲੈਂਦੇ ਤਾਂ ਕਤ ਲੇਆਮ ਹੋਣਾ ਹੀ ਨਹੀਂ ਸੀ। ਡਾ. ਮਨਮੋਹਨ ਸਿੰਘ ਨੇ ਇਹ ਦਾਅਵਾ ਗੁਜਰਾਲ ਦੀ 100ਵੇਂ ਜਨਮ ਦਿਹਾੜੇ ਮੌਕੇ ਦਿੱਲੀ ਵਿੱਚ ਕਰਵਾਏ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 1984 ਧੰਗੇ ਹੋਣ ਤੋਂ ਪਹਿਲਾਂ ਸ਼ਾਮ ਨੂੰ ਗੁਜਰਾਲ ਗ੍ਰਹਿ ਮੰਤਰੀ ਨਰਸਿਮ੍ਹਾ ਰਾਓ ਕੋਲ ਗਏ ਸੀ। ਗੁਜਰਾਲ ਨੇ ਕਿਹਾ ਸੀ ਕਿ ਹਾਲਾਤ ਬੜੇ ਨਾਜ਼ੁਕ ਹਨ।

ਇਸ ਲਈ ਸਰਕਾਰ ਨੂੰ ਜਲਦ ਤੋਂ ਜਲਦ ਫੌਜ ਬੁਲਾ ਲੈਣੀ ਚਾਹੀਦੀ ਹੈ। ਡਾ. ਮਨਮੋਹਨ ਸਿੰਘ ਨੇ ਦਾਅਵਾ ਕੀਤਾ ਕਿ ਜੇਕਰ ਗੁਜਰਾਲ ਦੀ ਸਲਾਹ ਮੰਨ ਲਈ ਜਾਂਦੀ ਤਾਂ ਇਸ ਕਤਲੇਆਮ ਨੂੰ ਰੋਕਿਆ ਜਾ ਸਕਦਾ ਸੀ। ਯਾਦ ਰਹੇ 1980 ਦੇ ਦਹਾਕੇ ਵਿੱਚ ਗੁਜਰਾਲ ਕਾਂਗਰਸ ਛੱਡ ਕੇ ਜਨਤਾ ਦਲ ਵਿੱਚ ਚਲੇ ਗਏ ਸਨ। 1984 ਦੌਰਾਨ ਉਨ੍ਹਾਂ ਨੇ ਇੱਕ ਮਿੱਤਰ ਦੇ ਤੌਰ 'ਤੇ ਹੀ ਨਰਸਿਮ੍ਹਾ ਨੂੰ ਸਲਾਹ ਦਿੱਤੀ ਸੀ। ਗੁਜਰਾਲ ਅਪਰੈਲ 1997 ਤੋਂ ਮਾਰਚ 1998 ਤੱਕ ਦੇਸ਼ ਦੇ 12ਵੇਂ ਪ੍ਰਧਾਨ ਮੰਤਰੀ ਵੀ ਰਹੇ ਸੀ।