ਸਿੰਗਲਾ ਅਧਿਆਪਕਾ ਮਾਮਲੇ ਵਿੱਚ ਭਗਵੰਤ ਮਾਨ ਹੋਇਆ ਸਿੱਧਾ, ਸੰਸਦ ਵਿੱਚ ਸਾਰੇ ਕਰਾਤੇ ਚੁੁੱਪ

Tags

ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿਚ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਮੁੱਦਾ ਚੁੱਕਿਆ। ਭਗਵੰਤ ਮਾਨ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਆਗਿਆ ਨਾਲ ਸਦਨ ’ਚ ਐੱਚ.ਆਰ.ਡੀ. ਮਨਿਸਟਰੀ ਨੂੰ ਗੁਜ਼ਾਰਿਸ਼ ਕੀਤੀ ਕਿ ਉਹ ਪੰਜਾਬ ਦੇ ਇਸ ਮਾਮਲੇ ’ਚ ਦਖਲ ਦੇਣ ਤਾਂ ਕਿ ਪੰਜਾਬ ’ਚ ਖਾਲੀ ਪਏ ਸਕੂਲ ਟੀਚਰਾਂ ਦੇ ਅਹੁਦਿਆਂ ਨੂੰ ਭਰਿਆ ਜਾ ਸਕੇ। ਮਾਨ, ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਅਧਿਆਪਕਾਂ ਖਿਲਾਫ ਵਰਤੀ ਮਾੜੀ ਸ਼ਬਦਾਵਲੀ ਅਤੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਬਾਰੇ ਵੀ ਖੁੱਲ੍ਹ ਕੇ ਬੋਲੇ।

ਉਨ੍ਹਾਂ ਪੰਜਾਬ ਸਰਕਾਰ ਦੀ ਨਾਲਾਇਕੀ ਉਤੇ ਸਵਾਲ ਚੁੱਕਦੇ ਹੋਏ ਆਖਿਆ ਕਿ ਨਵੀਂ ਪੀੜ੍ਹੀ ਨੂੰ ਸੇਧ ਦੇਣ ਵਾਲੇ ਅਧਿਆਪਕਾਂ ਲਈ ਇੰਨੀ ਮਾੜੀ ਭਾਸ਼ਾ ਵਰਤੀ ਜਾ ਰਹੀ ਹੈ। ਲੋਕ ਸਭਾ ਸਦਨ ’ਚ ਬੁੱਧਵਾਰ ਨੂੰ ਸਪੀਕਰ ਵਲੋਂ ਸਮਾਂ ਮਿਲਣ ’ਤੇ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਲੋਕ ਸਭਾ ਖੇਤਰ ’ਚ ਪਿਛਲੇ ਲੰਬੇ ਸਮੇਂ ਤੋਂ ਈ.ਟੀ.ਟੀ., ਬੀ.ਐੱਡ-ਟੈੱਟ ਪਾਸ ਅਧਿਆਪਕ ਸੰਘਰਸ਼ ਕਰ ਰਹੇ ਹਨ।