ਸੁਖਬੀਰ ਬਾਦਲ ਨੇ ਫਿਰ ਕੀਤੇ ਬੂਟ ਪਾਲਿਸ਼

Tags

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅਖੰਡ ਪਾਠ ਸ਼ੁਰੂ ਕਰਵਾਏ ਗਏ। 14 ਦਸੰਬਰ ਨੂੰ ਭੋਗ ਪੈਣਗੇ। ਇਸੇ ਦਿਨ ਅਕਾਲੀ ਦਲ ਦਾ ਇਜਲਾਸ ਹੋਵੇਗਾ ਜਿਸ ਵਿੱਚ ਪਾਰਟੀ ਪ੍ਰਧਾਨ ਦੀ ਚੋਣ ਹੋਵੇਗੀ। ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੇ ਹੋਰ ਲੀਡਰਸ਼ਿਪ ਨਾਲ ਜੋੜੇ ਪਾਲਸ਼ ਕਰਨ ਤੇ ਬਰਤਨਾਂ ਦੀ ਸੇਵਾ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਜੋੜਾ ਘਰ ਪਹੁੰਚ ਕੇ ਜੋੜਿਆਂ ਦੀ ਸੇਵਾ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦਰਬਾਰ ਸਾਹਿਬ ਨਤਮਸਤਕ ਹੋਏ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਜੋੜਾ ਘਰ ਵਿੱਚ ਸੇਵਾ ਕਰਨ ਪੁੱਜੇ। ਇਸ ਦੌਰਾਨ ਸੁਖਬੀਰ ਨੇ ਜੋੜਿਆਂ ਦੀ ਸੇਵਾ ਨਿਭਾਈ ਅਤੇ ਹਰਸਿਮਰਤ ਬਾਦਲ ਨੇ ਲੰਗਰ ਘਰ ਚ ਸੇਵਾ ਕੀਤੀ। ਦੱਸ ਦਈਏ ਕਿ 14 ਦਸੰਬਰ ਯਾਨਿ ਕੇ ਪਰਸੋਂ ਅਕਾਲੀ ਦਲ ਆਪਣਾ 100ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਜਿਸ ਨੂੰ ਲੈ ਕੇ ਅਕਾਲੀ ਦਲ ਵੱਲੋਂ ਸਮਾਗਮ ਸ਼ੁਰੂ ਕਰ ਦਿੱਤੇ ਗਏ, ਜੋ ਕਿ ਅਗਲੇ ਦੋ ਦਿਨਾਂ ਤੱਕ ਜਾਰੀ ਰਹਿਣਗੇ।