ਬਾਦਲਾਂ ਖਿਲਾਫ ਸ਼ਕਤੀ ਪ੍ਰਦਰਸ਼ਨ 'ਚ ਢੀਂਡਸਾ ਦਾ ਧਮਾਕੇਦਾਰ ਭਾਸ਼ਣ, ਬਾਦਲਾਂ ਦੇ ਫਰੋਲੇ ਪੋਤੜੇ

Tags

ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਉਬਾਲ ਆ ਗਿਆ ਹੈ। ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਖੁੱਲ੍ਹੀ ਬਗਾਵਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸੁਖਬੀਰ ਬਾਦਲ ਪਾਰਟੀ ਨੂੰ ਖਰਾਬ ਕਰ ਰਹੇ ਹਨ। ਇਸ ਲਈ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਹੁਣ ਸੁਖਦੇਵ ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਬੇਟਾ ਪਰਮਿੰਦਰ ਢੀਂਡਸਾ ਵੀ ਉਨ੍ਹਾਂ ਦੇ ਨਾਲ ਹਨ। ਉਧਰ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਪਰਮਿੰਦਰ ਉਨ੍ਹਾਂ ਨਾਲ ਡਟ ਕੇ ਖੜ੍ਹੇ ਹਨ। ਹੁਣ ਸਭ ਦੀਆਂ ਨਜ਼ਰ ਪਰਮਿੰਦਰ ਢੀਂਡਸਾ ਦੇ ਫੈਸਲੇ 'ਤੇ ਹਨ।

ਮੰਨਿਆ ਜਾ ਰਿਹਾ ਹੈ ਕਿ ਇਸ ਦਾ ਨਿਤਾਰਾ 21 ਦਸੰਬਰ ਨੂੰ ਹੋ ਜਾਏਗਾ। ਇਸ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿੱਚ ਕਾਂਗਰਸ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਪਣੇ ਅਸਤੀਫੇ ਦੀ ਚਰਚਾ ਨੂੰ ਰੱਦ ਕਰਦਿਆਂ ਢੀਂਡਸਾ ਨੇ ਕਿਹਾ ਕਿ ਉਹ ਪਾਰਟੀ ਅੰਦਰ ਰਹਿ ਕੇ ਹੀ ਗਲਤ ਚੀਜ਼ਾਂ ਖਿਲਾਫ ਆਵਾਜ਼ ਉਠਾਉਣਗੇ। ਉਂਝ ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਸਕਦੇ ਹਨ।