ਔਰਤਾਂ ਨੂੰ ਕੈਪਟਨ ਨੇ ਦਿੱਤਾ ਵੱਡਾ ਤੋਹਫਾ

Tags

ਰਾਤ ਵੇਲੇ ਔਰਤਾਂ ਨੂੰ ਸੁਰੱਖਿਤ ਘਰ ਪਹੁੰਚਾਉਣ ਲਈ ਸ਼ੁਰੂ ਪੁਲਿਸ ਪਿੱਕ-ਡਰਾਪ ਦੀ ਸਹੂਲਤ ਨੂੰ ਅੱਗੇ ਵਧਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿਲਾ ਪੀਸੀਆਰ ਵੈਨਾਂ ਨੂੰ ਪੰਜਾਬ ਦੇ ਵੱਡੇ ਪੰਜ ਸ਼ਹਿਰਾਂ ਵਿੱਚ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਮਹਿਲਾ ਪੀਸੀਆਰ ਵੈਨਾਂ ਮੁਹਾਲੀ, ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਤੇ ਜਲੰਧਰ ਦੀਆਂ ਮਹਿਲਾਵਾਂ ਨੂੰ ਸੁਰੱਖਿਅਤ ਘਰ ਪਹੁੰਚਾਵੇਗੀ। ਜਿਨ੍ਹਾਂ ਥਾਵਾਂ ਤੇ ਟੈਕਸੀ ਜਾਂ ਥ੍ਰੀ-ਵ੍ਹੀਲਰ ਸਮੇਤ ਸੁਰੱਖਿਅਤ ਵਾਹਨਾਂ ਦੀ ਪਹੁੰਚ ਨਹੀਂ, ਉਥੇ ਪੁਲਿਸ ਫ੍ਰੀ ਪਿੱਕ-ਡਰਾਪ ਦੀ ਸਹੂਲਤ ਵੀ ਦਿੰਦੀ ਹੈ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕੀ ਪੁਲਿਸ ਦੀ ਪੈਟ੍ਰੋਲਿੰਗ ਵੈਨ ਘੱਟੋ ਘੱਟ 7 ਤੇ ਵੱਧ ਤੋਂ ਵੱਧ 30 ਮਿੰਟਾਂ ਵਿੱਚ ਕਾਲ ਕਰਨੇ ਤੇ ਮਦਦ ਲਈ ਪਹੁੰਚ ਜਾਂਦੀ ਹੈ। ਡੀਜੀਪੀ ਨੇ ਕਿਹਾ ਕਿ ਜ਼ਿਆਦਾਤਰ ਮਾਮਲਿਆਂ ਵਿੱਚ, ਇੱਕ ਮਹਿਲਾ ਪੁਲਿਸ ਅਧਿਕਾਰੀ ਪੀਸੀਆਰ ਵਿੱਚ ਮੌਜੂਦ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ ਅਜੇ ਵੀ ਸ਼ੁਰੂਆਤੀ ਪੜਾਅ ਵਿੱਚ ਹੈ ਤੇ ਕੁਝ ਸਮੱਸਿਆਵਾਂ ਵੀ ਹਨ, ਜਿਨ੍ਹਾਂ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ। ਇੱਕ ਵਾਰ ਜਦੋਂ ਇਹ ਹੋ ਜਾਂਦਾ ਹੈ, ਤਾਂ ਪੀਸੀਆਰ ਦੀਆਂ ਸਾਰੀਆਂ ਵੈਨਾਂ ਵਿੱਚ ਮੁਸੀਬਤ ਵੇਲੇ ਔਰਤਾਂ ਦੀ ਮਦਦ ਕਰਨ ਲਈ ਇੱਕ ਮਹਿਲਾ ਸਿਪਾਹੀ ਜ਼ਰੁਰੂ ਹੋਵੇਗੀ।

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦਾ ਕਹਿਣਾ ਹੈ ਕਿ ਪੁਲਿਸ ਪਿੱਕ-ਡਰਾਪ ਸਕੀਮ ਤਹਿਤ ਸ਼ੁਰੂਆਤ 3 ਤੋਂ 18 ਦਸੰਬਰ ਦੇ ਦਰਮਿਆਨ 100/112, 181 ਤੇ 1091 ਹੈਲਪਲਾਈਨ ਨੰਬਰਾਂ ਤੇ ਕੁੱਲ 40 ਕਾਲਾਂ ਆਈਆਂ ਸਨ। ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਇਸ ਯੋਜਨਾ ਦੀ ਸ਼ੁਰੂਆਤ 3 ਦਸੰਬਰ ਨੂੰ ਕੀਤੀ ਸੀ। ਇਸ ਤਹਿਤ ਰਾਤ 9.00 ਵਜੇ ਤੋਂ ਸਵੇਰੇ 06.00 ਵਜੇ ਦੇ ਦੌਰਾਨ ਮੁਸੀਬਤ ਵਿੱਚ ਜਾਂ ਇਕੱਲੀਆਂ ਮਹਿਲਾਵਾਂ ਨੂੰ ਜ਼ਰੂਰਤ ਪੈਣ ਤੇ ਪੁਲਿਸ ਸੁਰੱਖਿਤ ਘਰ/ਦਫ਼ਤਰ ਆਪਣੀ ਨਿਗਰਾਨੀ ਵਿੱਚ ਪੁਹੰਚਾਵੇਗੀ।