ਭਗਵੰਤ ਮਾਨ ਨੇ ਸੰਸਦ ਵਿੱਚ ਵਧਾਇਆ ਪੰਜਾਬੀ ਮਾਂ ਬੋਲੀ ਦਾ ਮਾਣ

Tags

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵੱਲੋਂ ਰੇਤ ਮਾਫ਼ੀਆ ਵਿਰੁੱਧ ਮੋਹਾਲੀ ਵਿੱਚ ਦਿੱਤੇ ਧਰਨੇ ਉੱਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਰੇਤ ਮਾਫ਼ੀਆ ਦੇ ਫਾਊਂਡਰ ਮੈਂਬਰਾਂ ਵੱਲੋਂ ਰੇਤ ਮਾਫ਼ੀਆ ਅਤੇ ਗੁੰਡਾ ਪਰਚੀ ਵਿਰੁੱਧ ਹੀ ਧਰਨਾ ਇੰਜ ਜਾਪਦਾ ਹੈ, ਜਿਵੇਂ ਤਾਲਿਬਾਨ ਸ਼ਾਂਤੀ ਅਤੇ ਅਹਿੰਸਾ ਲਈ ਮੋਮਬੱਤੀ ਮਾਰਚ ਕੱਢ ਰਹੇ ਹੋਣ। ਭਗਵੰਤ ਮਾਨ ਨੇ ਕਿਹਾ ਕਿ ਧਰਨੇ ਲਗਾਉਣ ਦਾ ਅਸਲੀ ਕਾਰਨ ਕਾਂਗਰਸੀਆਂ ਨਾਲ ਰੇਤ ਮਾਫ਼ੀਆ ਵਿੱਚ ਆਪਣਾ ਹਿੱਸਾ ਵਧਾਉਣ ਲਈ ਦਬਾਅ ਪਾਉਣਾ ਹੈ।

ਉਨਾਂ ਕਿਹਾ ਕਿ ਪੰਜਾਬ ਅੰਦਰ ਸਭ ਨੂੰ ਪਤਾ ਹੈ ਕਿ ਕਾਂਗਰਸੀ, ਅਕਾਲੀ (ਬਾਦਲ) ਅਤੇ ਭਾਜਪਾ ਵਾਲੇ ਵਾਰੀਆਂ ਬੰਨ ਕੇ ਪੰਜਾਬ ਨੂੰ ਲੁੱਟਦੇ ਆ ਰਹੇ ਹਨ। ਇਨਾਂ ਵਿੱਚੋਂ ਜੋ ਵੀ ਸੱਤਾ ਉੱਤੇ ਕਾਬਜ਼ ਹੁੰਦਾ ਹੈ, ਉਹ ਵੱਡੇ ਸ਼ੇਅਰ (ਹਿੱਸੇਦਾਰੀ) ਨਾਲ ਸੰਬੰੰਧਿਤ ਮਾਫ਼ੀਆ ਦੀ ਕਮਾਨ ਸੰਭਾਲ ਲੈਂਦਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕਿੰਨੀ ਹਾਸੋਹੀਣੀ ਗੱਲ ਹੈ ਕਿ ਬਾਦਲਾਂ ਨੇ ਆਪਣੇ 10 ਸਾਲਾਂ ਦੇ ਮਾਫ਼ੀਆ ਰਾਜ ਵਿੱਚ ਰੇਤ ਮਾਫ਼ੀਆ ਦੀਆਂ ਸੰਗਠਨਾਤਮਕ ਤਰੀਕੇ ਨਾਲ ਜੜਾਂ ਪੰਜਾਬ ਵਿੱਚ ਲਗਾਈਆਂ ਸਨ, ਰੇਤ ਮਾਫ਼ੀਆਂ ਦੇ ਉਹੀ ਪਿਤਾਮਾ (ਫਾਊਂਡਰ) ਅੱਜਕੱਲ ਰੇਤ ਮਾਫ਼ੀਆ ਤੇ ਗੁੰਡਾ ਪਰਚੀ ਵਿਰੁੱਧ ਹੀ ਧਰਨੇ ਲਾਉਣ ਦੇ ਖੇਖਣ ਕਰਨ ਲੱਗੇ ਹਨ।