ਭਗਵੰਤ ਮਾਨ ਨੇ ਖਹਿਰਾ, ਸਿੱਧੂ ਤੇ ਬੈਂਸ ਨਾਲ ਇਕੱਠੇ ਹੋਣ ਬਾਰੇ ਦਿੱਤਾ ਵੱਡਾ ਬਿਆਨ

Tags

ਸੂਬੇ ਅੰਦਰ 10 ਸਾਲਾਂ ਤੱਕ ਸੱਤਾ 'ਤੇ ਕਾਬਜ਼ ਰਹੀ ਅਕਾਲੀ- ਭਾਜਪਾ ਸਰਕਾਰ ਵਲੋਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ 25 ਸਾਲਾ ਸਮਝੌਤਿਆਂ ਕਾਰਨ ਅੱਜ ਸੂਬੇ ਦੇ ਲੋਕਾਂ ਦੇਸ਼ ਅੰਦਰ ਸਭ ਤੋਂ ਮਹਿੰਗੀਆਂ ਦਰਾਂ 'ਤੇ ਬਿਜਲੀ ਮਿਲ ਰਹੀ ਹੈ | ਅਕਾਲੀ-ਭਾਜਪਾ ਸਰਕਾਰ ਵਲੋਂ ਆਪਣੇ ਕਾਰਜ ਕਾਰਜ 'ਚ ਬੀਜੇ ਹੋਏ ਕੰਡੇ ਹੁਣ ਸੂਬੇ ਦੇ ਲੋਕਾਂ ਨੂੰ ਚੁਗਣੇ ਪੈ ਰਹੇ ਹਨ | ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਅਤੇ 'ਆਪ' ਪ੍ਰਧਾਨ ਭਗਵੰਤ ਮਾਨ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਿੱਜੀ ਕੰਪਨੀਆਂ ਨੂੰ ਲਾਭ ਦੇਣ ਵਾਸਤੇ ਪੰਜਾਬ ਸਰਕਾਰ ਦੇ ਥਰਮਲ ਪਲਾਟਾਂ ਨੂੰ ਬੰਦ ਕੀਤਾ ਜਾ ਰਿਹਾ ਹੈ, ਜਿੱਥੇ ਘੱਟ ਕੀਮਤਾਂ 'ਤੇ ਸੂਬੇ ਦੇ ਲੋਕਾਂ ਨੂੰ ਬਿਜਲੀ ਮਿਲਦੀ ਸੀ |

ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਵਲੋਂ ਨਿੱਜੀ ਕੰਪਨੀਆਂ ਤੋਂ ਬਿਜਲੀ ਖਰੀਦ ਕੇ ਲੱਖਾਂ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਜ਼ਿਕਰ ਵੀ ਕੀਤਾ | ਸ: ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਪੰਜਾਬ ਦੇ ਅਜੋਕੇ ਹਾਲਾਤਾਂ ਲਈ ਜ਼ਿੰਮੇਵਾਰੀ ਠਹਿਰਾਉਂਦਿਆਂ ਕਿਹਾ ਕਿ ਜਦੋਂ ਦੇਸ਼ ਦੀ ਸੱਤਾ 'ਤੇ ਕਾਬਜ਼ ਲੀਡਰ ਵਪਾਰੀ ਬਣ ਜਾਣ ਤਾਂ ਸੂਬੇ ਦੇ ਲੋਕਾਂ ਦਾ ਭਲਾ ਨਹੀਂ ਹੋ ਸਕਦਾ ਹੈ | ਉਨ੍ਹਾਂ ਇਕ ਸੁਆਲ ਦੇ ਜੁਆਬ 'ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੀਬੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਨਾਗਰਿਕਤਾ ਸੋਧ ਬਿਲ 'ਤੇ ਦੋਗਲੀ ਨੀਤੀ ਅਪਣਾ ਰਿਹਾ ਹੈ, ਸੰਸਦ ਅਤੇ ਰਾਜ ਸਭਾ 'ਚ ਸਾਰੀਆਂ ਵੋਟਾਂ ਸ਼੍ਰੋਮਣੀ ਅਕਾਲੀ ਦਲ ਵਲੋਂ ਨਾਗਰਿਕਤਾ ਸੋਧ ਬਿਲ ਦੇ ਹੱਕ 'ਚ ਪਾਈਆ ਗਈਆਂ ਜਦਕਿ ਪੰਜਾਬ ਆ ਕੇ ਇਸ ਦਾ ਵਿਰੋਧ ਕਰ ਰਹੇ ਹਨ |

ਮਾਨ ਨੇ ਬਿਜਲੀ ਦਰਾਂ ਵਿਚ ਵਾਧੇ ਦੇ ਿਖ਼ਲਾਫ਼ 7 ਜਨਵਰੀ ਨੂੰ ਕੀਤੇ ਜਾ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਵਿਚਲੀ ਰਿਹਾਇਸ਼ ਦੇ ਘਿਰਾਓ ਸਮੇਂ ਸਮੂਹ ਲੋਕਾਾ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਵੱਡੀ ਗਿਣਤੀ 'ਚ ਪਹੁੰਚਣ ਦਾ ਸੱਦਾ ਦਿੱਤਾ | ਭਗਵੰਤ ਮਾਨ ਨੇ ਆੜ੍ਹਤੀਏ ਗੁਲਬੰਤ ਸਿੰਘ ਔਲਖ ਨੂੰ ਮੁੜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰ ਕੇ ਸਨਮਾਨਿਤ ਕੀਤਾ | ਇਸ ਸਮੇਂ ਉਨ੍ਹਾਂ ਨਾਲ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਬਿੰਦਰ ਸਿੰਘ ਖ਼ਾਲਸਾ, ਗੋਬਿੰਦਰ ਸਿੰਘ ਸਿੱਧੂ, ਗੁਰਦੇਵ ਸਿੰਘ ਮਹਿਲ ਖੁਰਦ, ਗੁਰਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |