ਦੇਖੋ ਕਿਵੇਂ ਸੂਤ ਆਈ ਨਵਜੋਤ ਸਿੱਧੂ ਦੀ ਵਿਗੜੀ ਖੇਡ, ਨਵਜੋਤ ਸਿੱਧੂ ਹੋਣਗੇ ਪੰਜਾਬ ਦੇ ਉਪ-ਮੁੱਖ ਮੰਤਰੀ?

Tags

ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਤਿੰਨ ਸਾਲ ਬੀਤ ਚੁੱਕੇ ਹਨ ਤੇ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਮੰਤਰੀ–ਮੰਡਲ ਵਿੱਚ ਫੇਰ–ਬਦਲ ਕਰ ਕੇ ਹੋਰ ਯੋਗ ਵਿਧਾਇਕਾਂ ਨੂੰ ਮੰਤਰੀ ਬਣਨ ਦਾ ਮੌਕਾ ਦੇਦਾ ਚਾਹੀਦਾ ਹੈ। ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰ ਦੇ ਤਿੰਨ ਸਾਲ ਮੁਕੰਮਲ ਹੋ ਚੁੱਕੇ ਹਨ ਤੇ ਮੁੱਖ ਮੰਤਰੀ ਨੂੰ ਹੁਣ ਆਪਣੀ ਵਜ਼ਾਰਤ ਦੇ ਮੰਤਰੀਆਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨੀ ਚਾਹੀਦੀ ਹੈ ਤੇ ਜਿਹੜੇ ਮੰਤਰੀ ਆਪਣੇ ਕੰਮ ਵਿੱਚ ਖਰੇ ਨਹੀਂ ਉੱਤਰੇ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਕੇ ਨਵੇਂ ਚਿਹਰਿਆਂ ਨੂੰ ਮੌਕਾ ਦਿੱਤਾ ਜਾਵੇ।

ਨਵਜੋਤ ਸਿੰਘ ਸਿੱਧੂ ਨੂੰ ਡਿਪਟੀ ਮੁੱਖ ਮੰਤਰੀ ਬਣਾਏ ਜਾਣ ਦੀ ਚਰਚਾ ਬਾਰੇ ਪੁੱਛੇ ਸੁਆਲ ਦੇ ਜੁਆਬ ’ਚ ਰਾਜਾ ਵੜਿੰਗ ਨੇ ਕਿਹਾ ਕਿ ਸ੍ਰੀ ਸਿੱਧੂ ਨੂੰ ਉੱਪ–ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਵੀਰਵਾਰ ਨੂੰ ਪੰਜਾਬ ਭਵਨ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਉਂਝ ਭਾਵੇਂ ਇਹ ਅਧਿਕਾਰ ਮੁੱਖ ਮੰਤਰੀ ਦਾ ਹੈ ਕਿ ਉਹ ਆਪਣੇ ਮੰਤਰੀ ਮੰਡਲ ਵਿੱਚ ਫੇਰ–ਬਦਲ ਕਰਨ। ਉਹ ਕਾਂਗਰਸ ਦੇ ਵੱਡੇ ਆਗੂ ਹਨ। 'ਅਮਰ ਉਜਾਲਾ' ਦੀ ਰਿਪੋਰਟ ਮੁਤਾਬਕ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਦੇ ਅਹੁਦੇ ਦੇ ਚਾਹਵਾਨ ਵਿਧਾਇਕਾਂ ਦੀ ਕਤਾਰ ਵਿੱਚ ਲੰਮੇ ਸਮੇਂ ਤੋਂ ਮੋਹਰੀ ਰਹੇ ਹਨ।