ਦੋ ਹੋਰ ਲੀਡਰਾਂ ਦੀ ਟਾਟਾ ਬਾਏ ਬਾਏ !, ਅਕਾਲੀ ਦਲ ਨੂੰ ਵੱਡਾ ਝਟਕਾ

Tags

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਸਪੁੱਤਰ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਅੱਜ ਨਾ ਤਾਂ ਅਕਾਲੀ ਦਲ ਬਾਦਲ ਦੇ ਡੈਲੀਗੇਟ ਇਜਲਾਸ 'ਚ ਸ਼ਾਮਲ ਹੋਏ ਅਤੇ ਨਾ ਹੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਕਰਵਾਏ ਸਮਾਗਮ 'ਚ ਸ਼ਾਮਲ ਹੋਏ। ਦਰਅਸਲ ਸੁਖਦੇਵ ਢੀਂਡਸਾ ਵਲੋਂ ਬਾਦਲ ਪਰਿਵਾਰ ਖਿਲਾਫ ਖੋਲ੍ਹੇ ਗਏ ਮੋਰਚੇ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਪਰਮਿੰਦਰ ਢੀਂਡਸਾ ਆਪਣੇ ਪਿਤਾ ਨਾਲ ਟਕਸਾਲੀ ਅਕਾਲੀਆਂ ਦੇ ਸਮਾਗਮ ਵਿੱਚ ਪਹੁੰਚ ਸਕਦੇ ਹਨ। ਪਰ ਪਰਮਿੰਦਰ ਢੀਂਡਸਾ ਨੇ ਦੋਹਾਂ ਸਮਾਗਮਾਂ ਵਿੱਚ ਨਾ ਪਹੁੰਚ ਕੇ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।

ਅੱਜ ਜਦੋਂ ਸੁਖਦੇਵ ਸਿੰਘ ਢੀਂਡਸਾ ਨੂੰ ਸੁਖਬੀਰ ਬਾਅਦ ਦੇ ਪ੍ਰਧਾਨ ਬਣਨ ਸਬੰਧੀ ਸਵਾਲ ਕੀਤਾ ਗਿਆ ਤਾਂ ਉਹਨਾਂ ਕਿਹਾ ਕਿ ਇਸ ਬਾਰ ਉਹ ਕੁਝ ਨਹੀਂ ਬੋਲਣਗੇ।ਇਹ ਦੋਵੇਂ ਸਮਾਗਮ ਹੀ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਹਨ। ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ ਦੇ ਡੈਲੀਗੇਟ ਇਜਲਾਸ ਅਤੇ ਅਕਾਲੀ ਦਲ ਟਕਸਾਲੀ ਦੇ ਸਮਾਗਮ 'ਚ ਨਾ ਸ਼ਾਮਲ ਹੋਣ ਦੀ ਸਿਆਸੀ ਗਲਿਆਰਿਆਂ 'ਚ ਕਾਫ਼ੀ ਚਰਚਾ ਸੁਣਨ ਨੂੰ ਮਿਲ ਰਹੀ ਹੈ। ਢੀਂਡਸਾ ਤੋਂ ਇਲਾਵਾ ਇਜਲਾਸ 'ਚੋਂ ਬਾਦਲ ਪਰਿਵਾਰ ਦੇ ਨਜ਼ਦੀਕੀ ਰਿਸ਼ਤੇਦਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੀ ਗ਼ੈਰ ਹਾਜ਼ਰ ਰਹੇ।