ਹੁਣ ਸੁੰਘਲੋ ਜਿਹਨਾਂ ਸੁੰਘਣਾ ਭਗਵੰਤ ਮਾਨ ਪਾਰਲੀਮੈਂਟ ਵਿਚ ਹੋ ਗਿਆ ਗਰਮ

Tags

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸ: ਸੁਖਬੀਰ ਸਿੰਘ ਨੇ ਅੱਜ ਹਲਕਾ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਵਿਚ ਕੀਤੇ ਧੰਨਵਾਦੀ ਦੌਰੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਅੰਦਰ ਸਾਡੀ ਸਰਕਾਰ ਆਉਣ 'ਤੇ ਪਿੰਡਾਂ ਨੂੰ ਸ਼ਹਿਰਾਂ ਵਰਗਾ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਿਕ ਐਮ.ਪੀ. ਕੋਟੇ ਵਿਚੋਂ ਪਿੰਡਾਂ ਦੇ ਵਿਕਾਸ ਲਈ ਗਰਾਂਟ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ | ਉਨ੍ਹਾਂ ਨੇ ਲੋਕਾਂ ਨੂੰ ਦੋ ਸਾਲ ਬਾਅਦ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਅੱਜ ਪੰਜਾਬ ਨੂੰ ਹੁਣ ਤੱਕ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਮਿਲਿਆ ਹੈ |

ਉਨ੍ਹਾਂ ਕਿਹਾ ਕਿ ਸੂਬੇ ਦੇ ਗ਼ਰੀਬ ਲੋਕਾਂ ਨੂੰ ਮੁਫ਼ਤ ਬਿਜਲੀ, ਆਟਾ-ਦਾਲ ਸਕੀਮ, ਲੜਕੀਆਂ ਨੂੰ ਸਾਈਕਲ, ਸ਼ਗਨ ਸਕੀਮ ਤੇ ਕਿਸਾਨਾਂ ਦੀ ਖੇਤੀ ਲਈ ਮੁਫ਼ਤ ਬਿਜਲੀ ਆਦਿ ਵਰਗੀਆਂ ਸਹੂਲਤਾਂ ਪ੍ਰਕਾਸ਼ ਸਿੰਘ ਬਾਦਲ ਨੇ ਸ਼ੁਰੂ ਕੀਤੀਆਂ ਸਨ | ਸ: ਬਾਦਲ ਨੇ ਆਪ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਉੱਪਰ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਕੁਰਸੀ ਦੇ ਸੁਪਨੇ ਦੇਖਣ ਵਾਲਾ ਭਗਵੰਤ ਮਾਨ ਪਾਰਲੀਮੈਂਟ ਵਿਚ ਸ਼ਰਾਬ ਪੀ ਕੇ ਜਾਂਦਾ ਹੈ | ਸ: ਬਾਦਲ ਨੇ ਅੱਜ ਹਲਕਾ ਚੂਹੜੀਵਾਲਾ ਧੰਨਾ, ਮਾਲਵਾ ਪੈਲੇਸ ਬੁਰਜ ਮੁਹਾਰ, ਰੁਹੇੜਿਆਵਾਲੀ, ਧਰਾਂਗਵਾਲਾ, ਭੰਗਾਲਾ, ਬੱਲੂਆਣਾ ਵਿਖੇ ਸੰਬੋਧਨ ਕੀਤਾ |