ਹੁਣ ਨਾ ਕਿਹੋ ਸੁਖਬੀਰ ਬਾਦਲ ਕੁਝ ਖਾ ਕੇ ਬੋਲਦਾ, ਆ ਬਣਾਤੀ ਲੜੀ

Tags

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਹਮਲੇ ਤੇਜ਼ ਕਰ ਦਿੱਤੇ ਹਨ। ਅੱਜ ਉਨ੍ਹਾਂ ਨੇ ਮੁਹਾਲੀ ਪਹੁੰਚ ਕੇ ਗੁੰਡਾ ਟੈਕਸ ਦਾ ਮੁੱਦਾ ਉਠਾਉਂਦਿਆਂ ਕੈਪਟਨ ਨੂੰ ਵੰਗਾਰਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਸ਼ੈਅ ਨਹੀਂ। ਮੁੱਖ ਮੰਤਰੀ ਕੋਲ ਲੋਕਾਂ ਨੂੰ ਮਿਲਣ ਦਾ ਸਮਾਂ ਹੀ ਨਹੀਂ। ਇਸ ਤਹਿਤ ਅੱਜ ਧਰਨਾ ਲਾਇਆ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਅਫਸਰਸ਼ਾਹੀ ਨੂੰ ਸਿੱਧੇ ਤੌਰ 'ਤੇ ਨਿਸ਼ਾਨੇ 'ਤੇ ਰੱਖਿਆ। ਉਨ੍ਹਾਂ ਕਿਹਾ ਕਿ ਡੀਸੀ ਤੇ ਐਸਐਸਪੀ ਜੋ ਅੱਜ ਇਨ੍ਹਾਂ ਮਾਮਲਿਆਂ 'ਤੇ ਚੁੱਪ ਬੈਠੇ ਹਨ, ਸਰਕਾਰ ਬਦਲਣ 'ਤੇ ਉਹ ਬੋਲਣਗੇ ਕਿਹੜੇ ਮੰਤਰੀਆਂ ਦੀ ਸਾਜ਼ਿਸ਼ ਸੀ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦਾ ਸਿਰਫ ਡੇਢ ਸਾਲ ਹੀ ਰਹਿ ਗਿਆ ਹੈ।ਕਾਂਗਰਸੀ ਮੰਤਰੀਆਂ ਨੇ ਖੁਦ ਹੀ ਲੁੱਟ-ਲੁੱਟ ਕੇ ਖਜ਼ਾਨਾ ਖਾਲੀ ਕਰ ਦਿੱਤਾ ਹੈ। ਦਰਅਸਲ ਪੰਜਾਬ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ਤੇ ਗੁੰਡਾ ਟੈਕਸ ਖਿਲਾਫ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਅੱਜ ਮੁਹਾਲੀ ਦੇ ਡੀਸੀ ਦਫ਼ਤਰ ਬਾਹਰ ਧਰਨਾ ਲਾਇਆ ਸੀ। ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਨਾਜਾਇਜ਼ ਮਾਈਨਿੰਗ ਤੇ ਗੁੰਡਾ ਟੈਕਸ ਦੇ ਮੁੱਦੇ 'ਤੇ ਡੇਰਾਬੱਸੀ ਦੇ ਵਿਧਾਇਕ ਐਨਕੇ ਸ਼ਰਮਾ ਨੇ ਪਿਛਲੇ ਕੁਝ ਦਿਨਾਂ ਤੋਂ ਝੰਡਾ ਚੁੱਕਿਆ ਹੋਇਆ ਹੈ।