ਰਾਜੋ ਆਣਾ ਨੇ ਭੁੱਖ-ਹੜਤਾਲ ਦਾ ਐਲਾਨ ਆਪਣੀ ਭੈਣ ਨੂੰ ਲਿਖੇ ਇਕ ਪੱਤਰ ‘ਚ ਕੀਤਾ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਉਹ ਸਿੱਖ ਮਸਲਿਆਂ ਨੂੰ ਲੈ ਕੇ ਦੁਬਾਰਾ ਭੁੱ ਖ-ਹੜਤਾਲ ‘ਤੇ ਬੈਠਣਗੇ।ਕਮਲਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਭਰਾ ਸਬੰਧੀ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਕੋਈ ਵੀ ਸੰਜੀਦਗੀ ਨਹੀਂ ਦਿਖਾ ਰਿਹਾ, ਜਿਸ ਕਾਰਨ ਮਜਬੂਰਨ ਉਸ ਨੂੰ ਭੁੱਖ-ਹੜਤਾਲ ‘ਤੇ ਬੈਠਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਰਹੇ ਕਿਰਪਾਲ ਸਿੰਘ ਬਡੂੰਗਰ ਅਤੇ ਮੌਜੂਦਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਉਨ੍ਹਾਂ ਨੂੰ ਦੋ ਵਾਰੀ ਲਿਖਤੀ ਭਰੋਸਾ ਦੇ ਚੁੱਕੇ ਹਨ ਪਰ ਭੁੱਖ-ਹੜਤਾਲ ਖਤਮ ਕਰਨ ਤੋਂ ਬਾਅਦ ਕੋਈ ਕਾਰਵਾਈ ਨਹੀਂ ਹੁੰਦੀ।
ਰਾਜੋ ਆਣਾ ਦੀ ਭੈਣ ਨੇ ਕਿਹਾ ਕਿ ਨਾ ਹੀ ਉਨ੍ਹਾਂ ਨੂੰ ਕੋਈ ਸੀਨੀਅਰ ਵਕੀਲ ਮੁਹੱਈਆ ਕਰਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਕਿਤੇ ਸੁਣਵਾਈ ਨਹੀਂ ਹੋ ਰਹੀ। ਕਮਲਜੀਤ ਕੌਰ ਨੇ ਕਿਹਾ ਕਿ ਗ੍ਰਹਿ ਮੰਤਰੀ ਨਾਲ ਵੀ ਉਨ੍ਹਾਂ ਦੀ ਮੁਲਾਕਾਤ ਨਹੀਂ ਕਰਵਾਈ ਜਾ ਰਹੀ।