ਸਿਮਰਜੀਤ ਬੈਂਸ ਆ ਗਿਆ ਭਗਵੰਤ ਮਾਨ ਦੇ ਹੱਕ ਵਿੱਚ, ਪੱਤਰਕਾਰਾਂ ਨਾਲ ਉਲਝਣ ਦਾ ਮਾਮਲਾ

Tags

ਆਮ ਆਦਮੀ ਪਾਰਟੀ (ਆਪ) ਦੇ ਸੂਬਾਈ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਮੁੜ ਵਿਵਾਦ ਵਿੱਚ ਘਿਰ ਗਏ ਹਨ। ਮੰਗਲਵਾਰ ਨੂੰ ਉਹ ਪੱਤਰਕਾਰਾਂ ਨਾਲ ਉਲਝ ਗਏ। ਇਸ ਮਗਰੋਂ ਅੱਜ ਪੰਜਾਬ ਵਿੱਚ ਕਈ ਥਾਈਂ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਦਾ ਡੋਪ ਟੈਸਟ ਕਰਵਾਇਆ ਜਾਵੇ ਤਾਂ ਜੋ ਭਵਿੱਖ ’ਚ ਕੋਈ ਪੰਗਾ ਨਾ ਪਵੇ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਦਾ ਡੋਪ ਟੈਸਟ ਕਰਵਾਇਆ ਜਾਵੇ ਤਾਂ ਜੋ ਭਵਿੱਖ ’ਚ ਕੋਈ ਪੰਗਾ ਨਾ ਪਵੇ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਖੁਦ ਵੀ ਨਹੀਂ ਪਤਾ ਹੁੰਦਾ ਕਿ ਉਹ ਕੀ ਬੋਲ ਰਹੇ ਹਨ।ਉਨ੍ਹਾਂ ਦਾ ਇਸ਼ਾਰਾ ਸੀ ਕਿ ਭਗਵੰਤ ਮਾਨ ਨਸ਼ਾ ਕਰਕੇ ਪੱਤਰਕਾਰਾਂ ਸਾਹਮਣੇ ਆਏ ਸੀ। ਭਗਵੰਤ ਮਾਨ ਪ੍ਰੈੱਸ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ਼ ਅਭੱਦਰ ਭਾਸ਼ਾ ਵਰਤੀ ਸੀ। ਉਨ੍ਹਾਂ ਨੇ ਸੁਖਬੀਰ ਨੂੰ ਮੰਦਬੁੱਧੀ ਬੱਚਾ ਕਰਾਰ ਦਿੱਤਾ ਸੀ।