ਫ਼ਤਿਹਗੜ੍ਹ ਸਾਹਿਬ ਤੋਂ ਆਹ ਵੇਖ ਕੇ ਅੱਖਾਂ 'ਚੋਂ ਹੰਝੂ ਵਹਿ ਜਾਣਗੇ

Tags

ਦਸਵੇਂ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਦੀ ਸ਼ੁਰੂਆਤ ਵੀਰਵਾਰ ਤੋਂ ਹੋਈ। ਬੇਮਿਸਾਲ ਕੁਰਬਾਨੀ ਨੂੰ ਸਮਰਪਿਤ ਇਹ ਸ਼ਹੀਦ ਜੋੜ ਮੇਲ ਦੇ ਦੂਜੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਲੋਕਾਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਪਹੁੰਚਿਆ। ਇਸ ਦੌਰਾਨ ਸੰਗਤ ਗੁਰੂਦਵਾਰਾ ਸ਼੍ਰੀ ਫਤਿਹਗੜ ਸਾਹਿਬ, ਗੁਰੂਦੁਆਰਾ ਸ਼੍ਰੀ ਜੋਤੀ ਸਵਰੂਪ ਸਾਹਿਬ ਅਤੇ ਗੁਰੂਦੁਆਰਾ ਠੰਡਾ ਬੁਰਜ ਵਿਖੇ ਮੱਥਾ ਟੇਕਿਆ ਗਿਆ। ਸਰਦ ਰੁਤ ਦਾ ਕਹਿਰ ਵੀ ਸੰਗਤਾਂ ਦੇ ਸਤਿਕਾਰ ਦੇ ਹੜ ਨੂੰ ਨਹੀਂ ਰੋਕ ਸਕਿਆ।

ਸ਼ਹੀਦੀ ਜੋੜ ਮੇਲੇ ਦੀ ਸ਼ੁਰੂਆਤ ਸ੍ਰੀ ਗੁਰੂਦਵਾਰਾ ਸ਼੍ਰੀ ਜੋਤੀ ਸਵਰੂਪ ਸਾਹਿਬ ਸ਼੍ਰੀ ਅਖੰਡ ਪਾਠ ਸਾਹਿਬ ਜੀ ਨਾਲ ਹੋਈ। ਇਹ ਗੁਰੂਦੁਆਰਾ ਸਾਹਿਬ ਉਸ ਅਸਥਾਨ 'ਤੇ ਸਜਾਇਆ ਗਿਆ ਹੈ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਅੰਤਮ ਸੰਸਕਾਰ ਕੀਤੇ ਗਏ ਸੀ। 28 ਦਸੰਬਰ ਨੂੰ ਸਵੇਰੇ 8.30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਵਿਸ਼ਾਲ ਨਗਰ ਕੀਰਤਨ 9 ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਰਵਾਨਾ ਹੋਵੇਗਾ, ਜੋ ਕਿ ਗੁਰਦੁਆਰਾ ਸ੍ਰੀ ਜੋਤੀ ਸਵਰੂਪ ਸਾਹਿਬ ਵਿਖੇ ਆ ਕੇ ਸੰਪੂਰਨ ਹੋਵੇਗਾ।